ਸਿਆਸਤਸਿਹਤ-ਖਬਰਾਂਖਬਰਾਂ

ਪੰਦਰਾਂ ਸਾਲਾਂ ਤੋਂ ਘੱਟ ਬੱਚਿਆਂ ਨੂੰ ਵੈਕਸੀਨ ਨਹੀਂ : ਕੇਂਦਰੀ ਸਿਹਤ ਮੰਤਰਾਲਾ

ਨਵੀਂ ਦਿੱਲੀ-ਕੇਂਦਰੀ ਸਿਹਤ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ 12-14 ਸਾਲ ਦੇ ਬੱਚਿਆਂ ਦੇ ਟੀਕਾਕਰਨ ‘ਤੇ ‘ਤੇ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਇਸ ਸਮੇਂ ਭਾਰਤ ਵਿੱਚ 15-17 ਸਾਲ ਦੇ ਬੱਚਿਆਂ ਦਾ ਟੀਕਾਕਰਨ ਚੱਲ ਰਿਹਾ ਹੈ। ਦੇਸ਼ ‘ਚ ਕੋਰੋਨਾ ਦੀ ਤੀਜੀ ਲਹਿਰ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ 2 ਲੱਖ 58 ਹਜ਼ਾਰ 89 ਨਵੇਂ ਕੋਰੋਨਾ ਸੰਕਰਮਿਤ ਪਾਏ ਗਏ ਹਨ। ਭਾਰਤ ਵਿਚ ਹੁਣ ਤਕ 15-17 ਸਾਲ ਦੀ ਉਮਰ ਦੇ 3.31 ਕਰੋੜ ਬੱਚਿਆਂ ਨੂੰ ਵੈਕਸੀਨ ਦੀ ਪਹਿਲੀ ਡੋਜ਼ ਲੱਗ ਚੁੱਕੀ ਹੈ। ਇਸ ਦਾ ਮਤਲਬ ਹੈ ਕਿ ਸਿਰਫ਼ 13 ਦਿਨਾਂ ਵਿੱਚ 45 ਪ੍ਰਤੀਸ਼ਤ ਬੱਚਿਆਂ ਨੂੰ ਪਹਿਲੀ ਡੋਜ਼ ਦਿੱਤੀ ਗਈ ਹੈ। 15-17 ਸਾਲ ਦੇ ਬੱਚਿਆਂ ਲਈ ਟੀਕਾਕਰਨ ਮੁਹਿੰਮ 3 ਜਨਵਰੀ 2022 ਤੋਂ ਸ਼ੁਰੂ ਹੋਈ ਸੀ। ਉਨ੍ਹਾਂ ਨੂੰ ਕੋਵੈਕਸੀਨ ਲਗਾਇਆ ਜਾ ਰਿਹਾ ਹੈ।
ਭਾਰਤ ਵਿਚ ਹੁਣ ਤਕ 157 ਕਰੋੜ ਤੋਂ ਵੱਧ ਲੋਕਾਂ ਨੂੰ ਵੈਕਸੀਨ ਦੀ ਮੁਕੰਮਲ ਡੋਜ਼ ਦਿੱਤੀ ਜਾ ਚੁੱਕੀ ਹੈ। ਪਿਛਲੇ 24 ਘੰਟਿਆਂ ਵਿੱਚ 39 ਲੱਖ ਤੋਂ ਵੱਧ ਨਵੇਂ ਲੋਕਾਂ ਦਾ ਟੀਕਾਕਰਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੇਸ਼ ਦੇ 76 ਫੀਸਦੀ ਲੋਕਾਂ ਨੂੰ ਦੂਜੀ ਡੋਜ਼ ਵੀ ਦਿੱਤੀ ਜਾ ਚੁੱਕੀ ਹੈ।

Comment here