ਸਿਆਸਤਖਬਰਾਂਦੁਨੀਆ

ਪੰਨੂ ਨੇ ਦਿੱਲੀ ਪੁਲਸ ਦੇ ਵਿਦੇਸ਼ੀ ਰਿਸ਼ਤੇਦਾਰਾਂ ਦੀ ਜਾਣਕਾਰੀ ਬਦਲੇ ਰੱਖਿਆ ਇਨਾਮ

ਨਵੀਂ ਦਿੱਲੀ-ਹੁਣੇ ਜਿਹੇ ਦਿੱਲੀ ਦੇ ਕਈ ਮੈਟਰੋ ਸਟੇਸ਼ਨਾਂ ’ਤੇ ਖਾਲਿਸਤਾਨ ਸਮਰਥਕ ਨਾਅਰੇ ਲਿਖਣ ਵਾਲੇ 2 ਮੁਲਜ਼ਮਾਂ ਨੂੰ ਜਦੋਂ ਸਪੈਸ਼ਲ ਸੈੱਲ ਨੇ ਪੰਜਾਬ ਤੋਂ ਗ੍ਰਿਫਤਾਰ ਕੀਤਾ ਤਾਂ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਦਿੱਲੀ ਪੁਲਸ ਸੈੱਲ ਦੇ ਅਧਿਕਾਰੀਆਂ ਨੂੰ ਧਮਕੀ ਦਿੱਤੀ ਸੀ। ਹੁਣ ਪੰਨੂ ਨੇ ਐਲਾਨ ਕੀਤਾ ਹੈ ਕਿ ਜੋ ਕੋਈ ਵੀ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਵਿਚ ਤਾਇਨਾਤ ਪੁਲਸ ਅਧਿਕਾਰੀਆਂ ਦੇ ਇਟਲੀ, ਯੂ. ਕੇ., ਕੈਨੇਡਾ ਵਿਚ ਰਹਿਣ ਵਾਲੇ ਰਿਸ਼ਤੇਦਾਰਾਂ ਬਾਰੇ ਜਾਣਕਾਰੀ ਦੇਵੇਗਾ, ਉਸ ਨੂੰ 1 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਪੰਨੂ ਦੇ ਇਸ ਐਲਾਨ ਨੂੰ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਗੰਭੀਰਤਾ ਨਾਲ ਲਿਆ ਹੈ ਅਤੇ ਉਹ ਐਕਟਿਵ ਹੋ ਗਿਆ ਹੈ।

Comment here