ਸਿਆਸਤਖਬਰਾਂਚਲੰਤ ਮਾਮਲੇ

ਪੱਛਮੀ ਬੰਗਾਲ ‘ਚ ਪਟਾਕਾ ਫੈਕਟਰੀ ‘ਚ ਧਮਾਕਾ, 8 ਲੋਕਾਂ ਦੀ ਮੌਤ

ਉੱਤਰੀ 24 ਪਰਗਨਾ-ਨੀਲਗੰਜ ਪੰਚਾਇਤ ਦੇ ਮੋਛੋਲ ਇਲਾਕੇ ਵਿੱਚ ਇੱਕ ਗੈਰ-ਕਾਨੂੰਨੀ ਪਟਾਕਾ ਫੈਕਟਰੀ ਵਿੱਚ ਧਮਾਕੇ ਦੌਰਾਨ ਔਰਤਾਂ ਸਮੇਤ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚ ਕਈ ਔਰਤਾਂ ਵੀ ਸ਼ਾਮਲ ਹਨ। ਪੁਲਿਸ ਨੇ ਦੱਸਿਆ ਕਿ ਧਮਾਕਾ ਸਵੇਰੇ 10 ਵਜੇ ਦੇ ਕਰੀਬ ਹੋਇਆ। ਇਸ ਭਿਆਨਕ ਧਮਾਕੇ ਦੀ ਤੀਬਰਤਾ ਇੰਨੀ ਜ਼ਿਆਦਾ ਸੀ ਕਿ ਉਸ ਗੈਰ-ਕਾਨੂੰਨੀ ਫੈਕਟਰੀ ‘ਚ ਮੌਜੂਦ ਕਈ ਲੋਕਾਂ ਦੇ ਪਰਖੱਚੇ ਉੱਡ ਗਏ। ਪ੍ਰਸ਼ਾਸਨ ਦੇ ਸੂਤਰਾਂ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲੇ ‘ਚ ਐਤਵਾਰ ਨੂੰ ਇਕ ਪਟਾਕਾ ਫੈਕਟਰੀ ‘ਚ ਹੋਏ ਧਮਾਕੇ ‘ਚ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਜ਼ਿਲ੍ਹੇ ਦੇ ਦੱਤਾਪੁਕੁਰ ਇਲਾਕੇ ਦੀ ਹੈ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਮਰਨ ਵਾਲਿਆਂ ਵਿੱਚ ਕਈ ਔਰਤਾਂ ਵੀ ਸ਼ਾਮਲ ਹਨ, ਜੋ ਇਸ ਗੈਰ-ਕਾਨੂੰਨੀ ਪਟਾਕਾ ਫੈਕਟਰੀ ਵਿੱਚ ਕੰਮ ਕਰ ਰਹੀਆਂ ਸਨ।
ਸਥਾਨਕ ਲੋਕਾਂ ਨੇ ਦੱਸਿਆ ਕਿ ਜ਼ਬਰਦਸਤ ਧਮਾਕੇ ਤੋਂ ਬਾਅਦ ਘਰਾਂ ਦੀਆਂ ਛੱਤਾਂ ਅਤੇ ਦਰਖਤਾਂ ‘ਤੇ ਲਾਸ਼ਾਂ ਦੇ ਟੁਕੜੇ ਮਿਲੇ। ਸਥਾਨਕ ਲੋਕਾਂ ਮੁਤਾਬਿਕ ਹਾਦਸਾ ਇੰਨਾ ਵੱਡਾ ਸੀ ਕਿ ਆਉਣ ਵਾਲੇ ਸਮੇਂ ਵਿੱਚ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਸਥਾਨਕ ਲੋਕਾਂ ਮੁਤਾਬਕ ਪੂਰੀ ਜੱਗ ਉੱਤੇ ਥਾਂ-ਥਾਂ ਖੂਨ ਨਾਲ ਲੱਥਪੱਥ ਲਾਸ਼ਾਂ ਪਈਆਂ ਸਨ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਮਈ ‘ਚ ਮਿਦਨਾਪੁਰ ਦੇ ਈਗਰਾ ‘ਚ ਵੀ ਅਜਿਹਾ ਹੀ ਧਮਾਕਾ ਹੋਇਆ ਸੀ। ਇਸ ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਗਈ ਅਤੇ 7 ਹੋਰ ਗੰਭੀਰ ਜ਼ਖਮੀ ਹੋ ਗਏ ਸਨ । ਧਮਾਕੇ ਦਾ ਅਸਰ ਇੰਨਾ ਜ਼ਬਰਦਸਤ ਸੀ ਕਿ ਰਿਹਾਇਸ਼ੀ ਇਮਾਰਤ ਵਿੱਚ ਚੱਲ ਰਹੀ ਫੈਕਟਰੀ ਢਹਿ ਢੇਰੀ ਹੋ ਗਈ। ਗੈਰ-ਕਾਨੂੰਨੀ ਪਟਾਕਾ ਫੈਕਟਰੀ ਦੇ ਮਾਲਕ ਕ੍ਰਿਸ਼ਨਪਦ ਬਾਗ ਉਰਫ ਭਾਨੂ ਬਾਗ ਦੀ ਬਾਅਦ ਵਿੱਚ ਓਡੀਸ਼ਾ ਦੇ ਕਟਕ ਦੇ ਇੱਕ ਹਸਪਤਾਲ ਵਿੱਚ ਮੌਤ ਹੋ ਗਈ।
ਸਥਾਨਕ ਲੋਕਾਂ ਅਤੇ ਧਮਾਕੇ ਵਿੱਚ ਆਪਣੇ ਰਿਸ਼ਤੇਦਾਰਾਂ ਨੂੰ ਗੁਆਉਣ ਵਾਲੇ ਲੋਕਾਂ ਨੇ ਦੋਸ਼ ਲਾਇਆ ਸੀ ਕਿ ਇਸ ਫੈਕਟਰੀ ਵਿੱਚ ਪਟਾਕੇ ਬਣਾਉਣ ਦੀ ਆੜ ਵਿੱਚ ਕੱਚੇ ਬੰਬ ਤਿਆਰ ਕੀਤੇ ਜਾਂਦੇ ਸਨ। ਇਸ ਹਾਦਸੇ ਲਈ ਮਾਲਿਕ ਹੀ ਜ਼ਿੰਮੇਵਾਰ ਹੈ। ਇਸ ਮੌਕੇ ਲੋਕਾਂ ਨੇ ਦੱਸਿਆ ਕਿ ਅਜਿਹੀਆਂ ਘਟਨਾਵਾਂ ਹੋਣ ‘ਤੇ ਪੂਰਬੀ ਮਿਦਨਾਪੁਰ ਦੇ ਪੁਲਿਸ ਸੁਪਰਡੈਂਟ (ਐਸਪੀ) ਅਮਰਨਾਥ ਕੇ ਨੇ ਕਿਹਾ ਸੀ ਕਿ ਰਾਜ ਵਿੱਚ ਕਈ ਥਾਵਾਂ ‘ਤੇ ਅਜਿਹੀਆਂ ਗੈਰ-ਕਾਨੂੰਨੀ ਫੈਕਟਰੀਆਂ ਵਿਰੁੱਧ ਛਾਪੇਮਾਰੀ ਕੀਤੀ ਜਾ ਰਹੀ ਹੈ। ਕਈ ਗੈਰ-ਕਾਨੂੰਨੀ ਫੈਕਟਰੀਆਂ ਦਾ ਵੀ ਪਤਾ ਲੱਗਾ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਰਾਜ ਦੀ ਪੁਲਿਸ ਨੂੰ ਅਜਿਹੀਆਂ ਗੈਰ-ਕਾਨੂੰਨੀ ਪਟਾਕਿਆਂ ਦੀਆਂ ਫੈਕਟਰੀਆਂ ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ। ਫਿਲਹਾਲ ਅਜਿਹੀ ਹੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ।

Comment here