ਅਪਰਾਧਸਿਆਸਤਖਬਰਾਂ

ਪੱਛਮੀ ਬੰਗਾਲ ਚ ਪੰਜ ਠੇਕਾ ਅਧਿਆਪਕਾਵਾਂ ਨੇ ਸਿੱਖਿਆ ਦਫਤਰ ਮੂਹਰੇ ਪੀਤਾ ਜ਼ਹਿਰ

ਪੱਕੀ ਨੌਕਰੀ ਤੇ ਤਨਖਾਹ ਵਾਧੇ ਲਈ ਕਰ ਰਹੀਆਂ ਸੀ ਰੋਸ ਪ੍ਰਦਰਸ਼ਨ

ਕੋਲਕਾਤਾ – ਇੱਥੇ ਉਸ ਵਕਤ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ, ਜਦ ਪੱਛਮੀ ਬੰਗਾਲ ਦੇ ਸਿੱਖਿਆ ਵਿਭਾਗ ਦੇ ਹੈੱਡਕੁਆਰਟਰ ਸਾਹਮਣੇ ਨੌਕਰੀ ਸਬੰਧੀ ਮੰਗਾਂ ਦੇ ਹੱਕ ’ਚ ਪ੍ਰਦਰਸ਼ਨ ਦੌਰਾਨ ਪ੍ਰਾਇਮਰੀ ਸਕੂਲਾਂ ਦੀਆਂ ਪੰਜ ਮਹਿਲਾ ਠੇਕਾ ਅਧਿਆਪਕਾਵਾਂ ਨੇ ਕਥਿਤ ਤੌਰ ’ਤੇ ਜ਼ਹਿਰ ਪੀ ਲਿਆ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਵਿਕਾਸ ਭਵਨ ’ਚ ਜਬਰੀ ਦਾਖ਼ਲ ਹੋਣ ਅਤੇ ਨਾਅਰੇਬਾਜ਼ੀ ਕਰਨ ’ਤੇ ਆਫ਼ਤ ਪ੍ਰਬੰਧਨ ਕਾਨੂੰਨ ਤਹਿਤ ਜਿਵੇਂ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਨੇ ਬੋਤਲਾਂ ਵਿਚੋਂ ਕੋਈ ਤਰਲ ਪਦਾਰਥ ਪੀ ਲਿਆ। ਉਨ੍ਹਾਂ ਨੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਚਾਰ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਦਕਿ ਪੰਜਵੀਂ ਮਹਿਲਾ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਤਿੰਨ ਔਰਤਾਂ ਮੌਕੇ ‘ਤੇ ਬੇਹੋਸ਼ ਹੋ ਗਈਆਂ ਅਤੇ ਉਨ੍ਹਾਂ ਨੂੰ ਤੁਰੰਤ ਬਿਧਾਨਨਗਰ ਉਪ ਮੰਡਲ ਹਸਪਤਾਲ ਲਿਜਾਇਆ ਗਿਆ। ਹਸਪਤਾਲ ਵਿੱਚ ਮੁੱਢਲੀ ਸਹਾਇਤਾ ਦੇ ਦੌਰਾਨ ਦੋ ਦੀ ਹਾਲਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਐਨਆਰਐਸ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਭੇਜਿਆ ਗਿਆ। ਦੋ ਹੋਰਾਂ ਨੂੰ  ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਆਤਮਹੱਤਿਆ ਦੀ ਕੋਸ਼ਿਸ਼ ਕਰਨ ਵਾਲੇ ਪੰਜ ਅਧਿਆਪਕਾਂ ਸਮੇਤ ਕੁੱਲ 16 ਲੋਕਾਂ ਨੇ ਸਥਾਈ ਨੌਕਰੀਆਂ ਅਤੇ ਤਨਖਾਹ ਵਿੱਚ ਵਾਧੇ ਸਮੇਤ ਵੱਖ -ਵੱਖ ਮੁੱਦਿਆਂ ਨੂੰ ਲੈ ਕੇ ਰਾਜ ਸਕੱਤਰੇਤ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤਾ, ਜਿਸ ਤੋਂ ਬਾਅਦ ਇਨ੍ਹਾਂ ਸਾਰਿਆਂ ਨੂੰ ਉੱਤਰੀ ਬੰਗਾਲ ਦੇ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਗਿਆ। ਤ੍ਰਿਣਮੂਲ ਕਾਂਗਰਸ ਨੇ ਇਸ ਪੂਰੀ ਘਟਨਾ ਦੀ ਨਿੰਦਾ ਕੀਤੀ ਹੈ। ਤ੍ਰਿਣਮੂਲ ਦੇ ਬੁਲਾਰੇ ਕੁਨਾਲ ਘੋਸ਼ ਨੇ ਕਿਹਾ, ਸਿੱਖਿਆ ਵਿਭਾਗ ਦੇ ਮੁੱਖ ਦਫਤਰ ਦੇ ਬਾਹਰ ਵਾਪਰੀ ਘਟਨਾ ਮੰਦਭਾਗੀ ਹੈ। ਅਸੀਂ ਇਹ ਪਤਾ ਲਗਾ ਰਹੇ ਹਾਂ ਕਿ ਉਨ੍ਹਾਂ ਨੂੰ ਅਜਿਹਾ ਕਰਨ ਲਈ ਕਿਸਨੇ ਪ੍ਰੇਰਿਤ ਕੀਤਾ। ਸੱਤਾਧਾਰੀ ਧਿਰ ਦੋਸ਼ ਲਾ ਰਹੀ ਹੈ ਕਿ ਅਜਿਹਾ ਕਥਿਤ ਤੌਰ ਤੇ ਵਿਰੋਧੀ ਧਿਰ ਦੇ ਉਕਸਾਵੇ ਚ ਆ ਕੇ ਕੀਤਾ ਗਿਆ।

Comment here