ਅਪਰਾਧਸਿਆਸਤਖਬਰਾਂ

ਪੱਤਰਕਾਰਾਂ ਨਾਲ ਦੁਰਵਿਹਾਰ ਦੇ ਦੋਸ਼ ’ਚ ਕੇਂਦਰੀ ਮੰਤਰੀ ਮਿਸ਼ਰਾ ਦਿੱਲੀ ਤਲਬ

ਲਖਨਊ-ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਐਸਆਈਟੀ ਦੀ ਸਿਫ਼ਾਰਸ਼ ਤੋਂ ਬਾਅਦ ਸੀਜੇਐਮ ਅਦਾਲਤ ਨੇ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਸਮੇਤ ਹੋਰ ਮੁਲਜ਼ਮਾਂ ਖਿਲਾਫ ਐਫਆਈਆਰ ਵਿੱਚ ਸਾਜ਼ਿਸ਼ ਤਹਿਤ ਕਤਲ, ਕਤਲ ਦੀ ਕੋਸ਼ਿਸ਼ ਸਣੇ ਅਸਲਾ ਐਕਟ ਦੀਆਂ ਧਾਰਾਵਾਂ ਵਿੱਚ ਵਾਧਾ ਕਰਨ ਨੂੰ ਮਨਜ਼ੂਰੀ ਦਿੱਤੀ ਹੈ। ਬੁੱਧਵਾਰ ਨੂੰ ਜਦੋਂ ਪੱਤਰਕਾਰਾਂ ਨੇ ਕੇਂਦਰੀ ਮੰਤਰੀ ਨੂੰ ਇਸ ਸਬੰਧੀ ਸਵਾਲ ਪੁੱਛਿਆ ਤਾਂ ਉਹ ਭੜਕ ਗਏ।
ਇਸ ਦੌਰਾਨ ਕੇਂਦਰੀ ਮੰਤਰੀ ਨੇ ਪੱਤਰਕਾਰਾਂ ਨਾਲ ਬਦਸਲੂਕੀ ਵੀ ਕੀਤੀ ਅਤੇ ਉਨ੍ਹਾਂ ਨੂੰ ਗਾਲਾਂ ਵੀ ਕੱਢੀਆਂ। ਇਸ ਦੌਰਾਨ ਅਜੇ ਮਿਸ਼ਰਾ ਨੂੰ ਦਿੱਲੀ ਤਲਬ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਸ਼ਾਮ 5.35 ਵਜੇ ਫਲਾਈਟ ਰਾਹੀਂ ਦਿੱਲੀ ਲਈ ਰਵਾਨਾ ਹੋਏ ਹਨ।
ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਵੱਲੋਂ ਪੱਤਰਕਾਰਾਂ ਨਾਲ ਦੁਰਵਿਵਹਾਰ ਕਰਨ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ।  ਦਰਅਸਲ ਬੁੱਧਵਾਰ ਨੂੰ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਮਦਰ ਚਾਈਲਡ ਕੇਅਰ ਦੇ ਆਕਸੀਜਨ ਪਲਾਂਟ ਦਾ ਉਦਘਾਟਨ ਕਰਨ ਲਈ ਟੇਨੀ ਲਖੀਮਪੁਰ ਦੇ ਆਇਲ ਪਹੁੰਚੇ ਸਨ। ਇਸ ਦੌਰਾਨ ਜਦੋਂ ਪੱਤਰਕਾਰਾਂ ਨੇ ਉਨ੍ਹਾਂ ਦੇ ਬੇਟੇ ਆਸ਼ੀਸ਼ ਮਿਸ਼ਰਾ ’ਤੇ ਸਵਾਲ ਪੁੱਛਿਆ ਤਾਂ ਉਨ੍ਹਾਂ ਕਿਹਾ, ’ਇਹ ਜੋ ਮੀਡੀਆ ਵਾਲੇ ਹੈਂ, ਇਕ ਬੇਕਸੂਰ ਆਦਮੀ ਨੂੰ ਫਸਾਇਆ ਹੈ, ਕੋਈ ਸ਼ਰਮ ਨਹੀਂ ਹੈ ਕਿ ਕਿੰਨੇ ਗੰਦੇ ਲੋਕ ਹਨ..’ ਹਸਪਤਾਲ, ਹਰ ਕੋਈ ਉਥੇ ਹੈ, ਇਹ ਦਿਖਾਈ ਨਹੀਂ ਦੇ ਰਿਹਾ ਹੈ।’

Comment here