ਸਿਆਸਤਖਬਰਾਂ

ਫਤਿਹ ਖੱਟ ਕੇ ਕਿਸਾਨ ਅੰਦੋਲਨ ਹੋਇਆ ਮੁਅੱਤਲ

11 ਨੂੰ ਦਿੱਲੀ ਦੇ ਸਾਰੇ ਬਾਰਡਰ ਹੋਣਗੇ ਖਾਲੀ

ਨਵੀਂ ਦਿੱਲੀ-ਸਾਲ ਭਰ ਖੇਤੀ ਕਨੂੰਨਾਂ ਦੇ ਖਿਲਾਫ ਚਲ ਰਿਹਾ ਅੰਦੋਲਨ ਆਖਰ ਜਿੱਤ ਤੋਂ ਬਾਅਦ ਖਤਮ ਹੋ ਗਿਆ। ਸੰਯੁਕਤ ਕਿਸਾਨ ਮੋਰਚੇ ਨੇ ਆਖਿਰਕਾਰ ਦਿੱਲੀ ਕਿਸਾਨ ਅੰਦੋਲਨ ਨੂੰ ਖਤਮ ਕਰਨ ਦਾ ਐਲਾਨ ਕਰ ਦਿੱਤਾ। ਸਿੰਘੂ ਬਾਰਡਰ ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰੈਸ ਕਾਨਫਰੰਸ ਕਰਕੇ ਕਿਸਾਨ ਅੰਦੋਲਨ ਖਤਮ ਕਰਨ ਦਾ ਐਲਾਨ ਕੀਤਾ ਜਾਵੇਗਾ। ਕੇਂਦਰ ਸਰਕਾਰ ਵੱਲੋਂ ਮਿਲੇ ਪ੍ਰਸਤਾਵ ‘ਤੇ ਸਹਿਮਤੀ ਬਣਨ ਤੋਂ ਬਾਅਦ ਅੱਜ ਕਿਸਾਨ ਸੰਗਠਨਾਂ  ਵੱਲੋਂ ਅੰਦੋਲਨ ਖਤਮ ਕਰ ਦਿੱਤਾ ਗਿਆ। ਯਾਨੀ ਕਿ 378 ਦਿਨਾਂ ਬਾਅਦ ਕਿਸਾਨਾਂ ਦਾ ਅੰਦੋਲਨ ਖਤਮ ਹੋ ਗਿਆ ਹੈ। ਪੰਜ ਮੈਂਬਰੀ ਕਮੇਟੀ ਦੇ ਆਗੂ ਕਿਸਾਨ ਆਗੂ ਰਾਜੇਵਾਲ ਨੇ ਕਿਹਾ ਕਿ ਦਿੱਲੀ ਮੋਰਚੇ ਤੋਂ 13 ਦਸੰਬਰ ਨੂੰ ਕਿਸਾਨ ਦਰਬਾਰ ਸਾਹਿਬ ਆਉਣਗੇ। ਸੰਯੁਕਤ ਕਿਸਾਨ ਮੋਰਚਾ ਅਗਲੀ ਮੀਟਿੰਗ 15 ਜਨਵਰੀ ਨੂੰ ਕਰੇਗਾ। ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅੱਜ ਖੁਸ਼ੀ ਦਾ ਦਿਨ ਹੈ, ਕਿਸਾਨ ਵੱਡੀ ਜਿੱਤ ਲੈ ਕੇ ਆਪਣੇ ਘਰ ਵਾਪਸ ਜਾ ਰਹੇ ਹਨ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਕਿਸਾਨ ਅੰਦੋਲਨ ਖਤਮ ਨਹੀਂ ਬਲਕਿ ਮੁਅੱਤਲ ਕੀਤਾ ਗਿਆ ਹੈ। ਸੰਘਰਸ਼ ਪ੍ਰਤੀ ਸੰਕੁਯਤ ਕਿਸਾਨ ਮੋਰਚਾ 15 ਜਨਵਰੀ ਨੂੰ ਆਪਣੀ ਮੀਟਿੰਗ ਕਰੇਗਾ। ਉਨ੍ਹਾਂ ਨੇ ਅੰਦੋਲਨ ਵਿੱਚ ਮਦਦ ਕਰਨ ਵਾਲਿਆਂ ਦਾ ਧੰਨਵਾਦ ਕੀਤਾ। ਦਿੱਲੀ ਬਾਰਡ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮੋਰਚੇ ਨਾਲ ਕਿਸਾਨਾਂ ਦਾ ਕੱਦ ਹੋਰ ਵੀ ਉੱਚਾ ਹੋਇਆ ਹੈ।

ਕੀ ਹੈ ਸਰਕਾਰ ਦੇ ਪੱਤਰ ‘ਚ?

ਸਰਕਾਰ ਵੱਲੋਂ ਭੇਜੇ ਗਏ ਪ੍ਰਸਤਾਵ ‘ਚ ਸਪੱਸ਼ਟ ਕੀਤਾ ਗਿਆ ਹੈ ਕਿ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ‘ਤੇ ਕਮੇਟੀ ‘ਚ ਐੱਸ.ਕੇ.ਐੱਮ. ਦੇ ਮੈਂਬਰਾਂ ਨੂੰ ਸ਼ਾਮਲ ਕਰੇਗੀ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉੱਤਰਾਖੰਡ ਅਤੇ ਹਰਿਆਣਾ ਦੀਆਂ ਸਰਕਾਰਾਂ ਨੇ ਕਿਸਾਨਾਂ ਵਿਰੁੱਧ ਦਰਜ ਕੇਸ ਤੁਰੰਤ ਪ੍ਰਭਾਵ ਨਾਲ ਵਾਪਸ ਲੈਣ ਲਈ ਸਹਿਮਤੀ ਪ੍ਰਗਟਾਈ ਹੈ। ਦਿੱਲੀ ਵਿੱਚ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵੀ ਵਾਪਸ ਲਏ ਜਾਣਗੇ। ਕੇਂਦਰ ਸਰਕਾਰ ਵੱਲੋਂ ਭੇਜੀ ਗਈ ਨਵੀਂ ਤਜਵੀਜ਼ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਰਾਜਾਂ ਤੋਂ ਘੱਟੋ-ਘੱਟ ਸਮਰਥਨ ਮੁੱਲ ’ਤੇ ਫਸਲਾਂ ਦੀ ਖਰੀਦ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ। ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਬਿਜਲੀ ਸੋਧ ਬਿੱਲ ਉਦੋਂ ਤੱਕ ਸੰਸਦ ਵਿੱਚ ਪੇਸ਼ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਕਿਸਾਨਾਂ ਨੂੰ ਪ੍ਰਭਾਵਿਤ ਕਰਨ ਵਾਲੇ ਪ੍ਰਬੰਧਾਂ ‘ਤੇ ਸਰਕਾਰ ਵੱਲੋਂ ਸੰਯੁਕਤ ਮੋਰਚੇ ਨਾਲ ਚਰਚਾ ਨਹੀਂ ਕੀਤੀ ਜਾਂਦੀ।

ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦਿੱਲੀ ਵਿੱਚ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਤੋਂ ਬਾਅਦ ਕਿਹਾ ਕਿ ਅਸੀਂ ਆਪਣੇ ਅੰਦੋਲਨ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ। ਅਸੀਂ 15 ਜਨਵਰੀ ਨੂੰ ਸਮੀਖਿਆ ਮੀਟਿੰਗ ਕਰਾਂਗੇ। ਜੇਕਰ ਸਰਕਾਰ ਨੇ ਆਪਣੇ ਵਾਅਦੇ ਪੂਰੇ ਨਾ ਕੀਤੇ ਤਾਂ ਅਸੀਂ ਆਪਣਾ ਅੰਦੋਲਨ ਦੁਬਾਰਾ ਸ਼ੁਰੂ ਕਰ ਸਕਦੇ ਹਾਂ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਕਿਸਾਨ ਆਗੂ ਡਾਕਟਰ ਦਰਸ਼ਨਪਾਲ ਨੇ ਕਿਹਾ ਕਿ ਧਰਨਾਕਾਰੀ ਕਿਸਾਨ 11 ਦਸੰਬਰ ਨੂੰ ਧਰਨੇ ਵਾਲੀ ਥਾਂ ਖਾਲੀ ਕਰਨਗੇ।

ਪੰਜਾਬ ‘ਚੋਂ ਮੋਰਚੇ ਚੁੱਕਣ ਦਾ ਐਲਾਨ

ਸੰਯੁਕਤ ਮੋਰਚੇ ਦੇ ਐਲਾਨ ਤੋਂ ਬਾਅਦ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਵੀ ਮੀਟਿੰਗ ਕਰਕੇ 15 ਦਸੰਬਰ ਤੋਂ ਪੰਜਾਬ ਵਿੱਚੋਂ ਸਾਰੇ ਮੋਰਚੇ ਚੁੱਕਣ ਦਾ ਐਲਾਨ ਕਰ ਦਿੱਤਾ।

ਲਏ ਗਏ ਅਹਿਮ ਫੈਸਲੇ-

1) ਅੱਜ ਸ਼ਾਮ 5:30 ਵਜੇ ਸਿੰਘ ਬਾਰਡਰ ਦੀ ਸਟੇਜ ਤੋਂ ਫਤਹਿ ਅਰਦਾਸ ਹੋਵੇਗੀ ।

 

Comment here