ਅਪਰਾਧਸਿਆਸਤਖਬਰਾਂ

ਫਰਜ਼ੀ ਮੁਕਾਬਲੇ ਚ 30 ਸਾਲ ਪੁਰਾਣੇ ਕੇਸ ’ਚ 3 ਪੁਲਿਸ ਮੁਲਾਜ਼ਮਾਂ ਨੂੰ ਸਜ਼ਾ

 ਮੁਹਾਲੀ : 30 ਸਾਲ ਪੁਰਾਣੇ ਕੇਸ ਵਿਚ  ਮੁਹਾਲੀ ਦੀ ਸੀਬੀਆਈ ਕੋਰਟ ਨੇ ਫਰਜ਼ੀ ਪੁਲਿਸ ਮੁਕਾਬਲੇ ਦੇ ਮਾਮਲੇ ਵਿਚ ਸੇਵਾਮੁਕਤ ਆਈਪੀਐਸ ਬਲਕਾਰ ਸਿੰਘ, ਸੇਵਾਮੁਕਤ ਐਸਐਚਓ ਊਧਮ ਸਿੰਘ ਅਤੇ ਮੌਜੂਦਾ ਸਬ ਇੰਸਪੈਕਟਰ ਸਾਹਿਬ ਸਿੰਘ ਨੂੰ ਤਿੰਨ-ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ।
ਸਮੇਤ ਕੁਝ ਵਿਅਕਤੀਆਂ ਨੂੰ ਸਜ਼ਾ ਸੁਣਾਈ ਹੈ। ਮਾਮਲਾ 7 ਮਈ 1992 ਦਾ ਹੈ ਜਦੋੰ ਅੰਮ੍ਰਿਤਸਰ ਦੇ ਪਿੰਡ ਪੌਰਸ਼ੀ ਰਾਜਪੂਤ ਤੋਂ ਸੁਰਜੀਤ ਸਿੰਘ ਨਾਂਅ ਦੇ ਵਿਅਕਤੀ ਤੇ ਉਸਦੇ ਚਾਰ ਸਾਥੀਆਂ ਨੂੰ ਤਤਕਾਲੀ ਡੀਐਸਪੀ ਬਲਕਾਰ ਸਿੰਘ ਅਤੇ ਐਸਐਚਓ ਊਧਮ ਸਿੰਘ ਹੋਰਾਂ ਪੁਲੀਸ ਮੁਲਾਜ਼ਮਾਂ ਨੇ ਪਿੰਡ ਦੀ ਘੇਰਾਬੰਦੀ ਕਰਦਿਆਂ ਅਗਵਾ ਕਰ ਲਿਆ ਸੀ। ਸੁਰਜੀਤ ਦੇ ਬਾਕੀ ਸਾਥੀਆਂ ਨੂੰ ਛੱਡ ਦਿੱਤਾ ਗਿਆ ਜਦੋਂਕਿ ਮੁਕਾਬਲੇ ਦੌਰਾਨ ਸੁਰਜੀਤ ਦਾ ਮੁਕਾਬਲਾ ਕਰਕੇ ਉਸ ਦੀ ਲਾਸ਼ ਨੂੰ ਖੁਰਦ-ਬੁਰਦ ਕਰ ਦਿੱਤਾ ਗਿਆ ਸੀ।
ਜ਼ਿਕਰਯੋਗ ਹੈ ਕਿ 1992 ਵਿਚ ਸੁਰਜੀਤ ਸਿੰਘ ਨਾਂ ਦਾ ਵਿਅਕਤੀ ਪੁਲਿਸ ਹਿਰਾਸਤ ਵਿਚੋਂ ਲਾਪਤਾ ਹੋ ਗਿਆ ਸੀ। ਇਸ ਮਾਮਲੇ ਵਿਚ ਹਾਈ ਕੋਰਟ ਦੇ ਆਦੇਸ਼ਾਂ ’ਤੇ 2000 ਵਿਚ ਸੀਬੀਆਈ ਨੇ ਜਾਂਚ ਸ਼ੁਰੂ ਕਰ ਦਿੱਤੀ ਸੀ। ਇਸ ਕੇਸ ਵਿਚ 9 ਵਿਅਕਤੀ ਸ਼ਾਮਲ ਸਨ, ਜਿਨ੍ਹਾਂ ਵਿਚ 3 ਨੂੰ ਸਜ਼ਾ ਸੁਣਾਈ ਗਈ ਹੈ ਤੇ ਇਕ ਦੀ ਮੌਤ ਹੋ ਚੁੱਕੀ ਹੈ।

Comment here