ਪੈਰਿਸ— ਫਰਾਂਸ ਦੀ ਰੱਖਿਆ ਮੰਤਰੀ ਫਲੋਰੈਂਸ ਪਾਰਲੀ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਨੂੰ ਲੜਾਕੂ ਜਹਾਜ਼ਾਂ ਸਮੇਤ ਫੌਜੀ ਸਹਾਇਤਾ ਪ੍ਰਦਾਨ ਕਰੇਗਾ। ਪਾਰਲੀ ਨੇ ਸ਼ੁੱਕਰਵਾਰ ਨੂੰ ਆਪਣੇ ਟਵੀਟ ‘ਚ ਕਿਹਾ, ”ਯੂਏਈ ਨੇ ਪਿਛਲੀ ਜਨਵਰੀ ‘ਚ ਕਈ ਹਮਲਿਆਂ ਦਾ ਸਾਹਮਣਾ ਕੀਤਾ ਹੈ। ਫਰਾਂਸ ਨੇ ਮਿੱਤਰ ਦੇਸ਼ ਨਾਲ ਆਪਣੀ ਇਕਜੁੱਟਤਾ ਦਿਖਾਉਣ ਲਈ ਫੌਜੀ ਸਹਾਇਤਾ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ। ਹੂਤੀ ਵਿਦਰੋਹੀਆਂ ਨੇ ਯੂਏਈ ਦੀ ਰਾਜਧਾਨੀ ਅਬੂ ਧਾਬੀ ਵਿੱਚ ਇੱਕ ਨਵੇਂ ਹਵਾਈ ਅੱਡੇ ਦੇ ਨਿਰਮਾਣ ਸਥਾਨ ਅਤੇ ਡਿਪੋ ਦੇ ਨੇੜੇ ਨੈਸ਼ਨਲ ਫਿਊਲ ਕੰਪਨੀ ਦੇ ਟੈਂਕਾਂ ‘ਤੇ ਹਮਲਾ ਕੀਤਾ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਛੇ ਜ਼ਖਮੀ ਹੋ ਗਏ।
Comment here