ਨਵੀਂ ਦਿੱਲੀ-ਹਥਿਆਰਬੰਦ ਬਲ ਝਾਂਡਾ ਦਿਵਸ ਸੀ. ਐੱਸ. ਆਰ. ਕਾਨਕਲੇਵ ’ਚ ਆਪਣੇ ਸੰਬੋਧਨ ’ਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਜਿਸ ਦੇਸ਼ ’ਚ ਰਾਸ਼ਟਰੀ ਸੁਰੱਖਿਆ ਮਜ਼ਬੂਤ ਨਹੀਂ ਹੈ, ਉੱਥੇ ਉਦਯੋਗ ਅਤੇ ਕਾਰੋਬਾਰ ਕਦੇ ਵੀ ਵਧ-ਫੁਲ ਨਹੀਂ ਸਕਦੇ। ਉਨ੍ਹਾਂ ਇਹ ਵੀ ਕਿਹਾ, ‘‘ਜਵਾਨਾਂ ਦਾ ਕਲਿਆਣ, ਜੋ ਸਾਡੀ ਰਾਸ਼ਟਰੀ ਸੁਰੱਖਿਆ ਨੂੰ ਯਕੀਨੀ ਬਣਾਉਂਦਾ ਹੈ, ਸਿਰਫ ਸਰਕਾਰ ਦੀ ਜ਼ਿੰਮੇਵਾਰੀ ਨਹੀਂ ਹੋਣੀ ਚਾਹੀਦੀ, ਸਗੋਂ ਇਹ ਹਰ ਇਕ ਦਾ ਫਰਜ਼ ਹੋਣਾ ਚਾਹੀਦਾ ਹੈ।’’
ਉਨ੍ਹਾਂ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਕਲਿਆਣ ਨੂੰ ਹਰੇਕ ਨਾਗਰਿਕ ਦੀ ਨੈਤਿਕ ਜ਼ਿੰਮੇਵਾਰੀ ਦੱਸਦਿਆਂ ਹਥਿਆਰਬੰਦ ਬਲ ਝੰਡਾ ਦਿਵਸ ਫੰਡ ’ਚ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ। ਆਪਣੇ ਸੰਬੋਧਨ ’ਚ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਜਿਸ ਦੇਸ਼ ’ਚ ਰਾਸ਼ਟਰੀ ਸੁਰੱਖਿਆ ਮਜ਼ਬੂਤ ਨਹੀਂ ਹੈ, ਉੱਥੇ ਉਦਯੋਗ ਅਤੇ ਕਾਰੋਬਾਰ ਕਦੇ ਵੀ ਵਧ-ਫੁਲ ਨਹੀਂ ਸਕਦੇ। ਉਨ੍ਹਾਂ ਨੇ ਵੱਡੇ ਕਾਰਪੋਰੇਟ ਦਾਨੀਆਂ ਦੇ ਸਮਰਥਨ ਦੀ ਸ਼ਲਾਘਾ ਕੀਤੀ, ਜਿਸ ਕਾਰਨ ਪਿਛਲੇ ਸਾਲਾਂ ’ਚ ਫੰਡ ’ਚ ਕਾਫ਼ੀ ਵਾਧਾ ਹੋਇਆ ਹੈ। ਸਿੰਘ ਨੇ ਕੌਮ ਨੂੰ ਫੌਜੀਆਂ ਅਤੇ ਦੇਸ਼ ਦੀ ਬਿਹਤਰੀ ਲਈ ਹੋਰ ਵੀ ਵਧ ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ।
Comment here