ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਫਾਜ਼ਿਲਕਾ ਦੇ ਸਟਰੌਂਗ ਰੂਮ ਚ ਗੋਲੀ ਚੱਲੀ, ਸਬ-ਇੰਸਪੈਕਟਰ ਦੀ ਮੌਤ

ਫਾਜ਼ਿਲਕਾ– ਫਾਜ਼ਿਲਕਾ ’ਚ ਗੋਲੀ ਚੱਲਣ ਨਾਲ ਪੰਜਾਬ ਪੁਲਿਸ ਸਬ-ਇੰਸਪੈਕਟਰ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪੁਲਿਸ ਨੇ ਦੱਸਿਆ ਕਿ ਬਲਦੇਵ ਸਿੰਘ ਫਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਦੀ ਸੁਰੱਖਿਆ ਕਰ ਰਹੀ ਪੁਲਿਸ ਟੀਮ ਦੀ ਤੀਜੀ ਪਰਤ ਦੀ ਸੁਰੱਖਿਆ ਦਾ ਇੰਚਾਰਜ ਸੀ, ਜਦੋਂ ਇਹ ਘਟਨਾ ਵਾਪਰੀ। ਤੜਕੇ 3.30 ਵਜੇ ਗਿਣਤੀ ਕੇਂਦਰ ‘ਚ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ ਅਤੇ ਬਾਅਦ ‘ਚ ਬਲਦੇਵ ਸਿੰਘ ਆਪਣੇ ਹੀ ਹਥਿਆਰ ਨਾਲ ਲੱਗੀ ਗੋਲੀ ਨਾਲ ਜ਼ਖਮੀ ਹਾਲਤ ‘ਚ ਮਿਲਿਆ। ਉਸ ਨੂੰ ਤੁਰੰਤ ਫਾਜ਼ਿਲਕਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਪਰ ਉਸ ਨੇ ਦਮ ਤੋੜ ਦਿੱਤਾ। ਫਾਜ਼ਿਲਕਾ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ ਸਚਿਨ ਗੁਪਤਾ ਨੇ ਕਿਹਾ, “ਇਹ ਪੀੜਤਾ ਦੁਆਰਾ ਗਲਤ ਫਾਇਰ ਕਰਨ ਦਾ ਮਾਮਲਾ ਜਾਪਦਾ ਹੈ ਪਰ ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ। ਤੜਕੇ ਜ਼ਖਮੀ ਹਾਲਤ ‘ਚ ਹਸਪਤਾਲ ਲਿਆਉਣ ਤੋਂ ਬਾਅਦ ਸਬ ਇੰਸਪੈਕਟਰ ਦੀ ਮੌਤ ਹੋ ਗਈ।

Comment here