ਅਪਰਾਧਸਿਆਸਤਖਬਰਾਂ

ਫੈਸ਼ਨ ਸ਼ੋਅ ਚ ਸਿੱਖ ਕੱਕਾਰਾਂ ਦੀ ਬੇਅਦਬੀ, ਕਾਰਵਾਈ ਦੀ ਮੰਗ

ਅੰਮ੍ਰਿਤਸਰ- ਦਿੱਲੀ ’ਚ ਇਕ ਫੈਸ਼ਨ ਸ਼ੋਅ ਦੌਰਾਨ ਸਿੱਖ ਕਕਾਰਾਂ ਦੀ ਬੇਅਦਬੀ ਕਰਨ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਕਾਰ ਸਿੱਖ ਧਰਮ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ੍ਹਾਂ ਨੂੰ ਧਾਰਨ ਕਰਨ ਦੀ ਮਰਿਯਾਦਾ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਸਿੱਖ ਪਹਿਰਾਵੇ ਅਤੇ ਕਕਾਰਾਂ ਦੀ ਗਲਤ ਵਰਤੋਂ ਕਰਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾ ਰਹੇ ਹਨ ਅਤੇ ਸਰਕਾਰਾਂ ਇਨ੍ਹਾਂ ਲੋਕਾਂ ਖਿਲਾਫ ਕੋਈ ਢੁੱਕਵੀ ਕਾਰਵਾਈ ਨਹੀਂ ਕਰਦੀਆਂ। ਉਨ੍ਹਾਂ ਕਿਹਾ ਕਿ ਵਾਇਰਲ ਹੋਈ ਇਕ ਵੀਡੀਓ ਜੋ ਦਿੱਲੀ ਦੀ ਦੱਸੀ ਜਾ ਰਹੀ ਹੈ, ਵਿਚ ਲੜਕੀਆਂ ਦੇ ਸਿਰ ਤੇ ਪੱਗ ਤੇ ਉਪਰੋਂ ਦੀ ਕ੍ਰਿਪਾਨ ਪਵਾ ਕੇ ਫੈਸ਼ਨ ਸੋਅ ਵਿਚ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਦੀ ਡਿਊਟੀ ਲਗਾਈ ਗਈ ਹੈ ਤਾਂ ਜੋ ਮੁਕੰਮਲ ਜਾਂਚ ਕਰਕੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਸਰਕਾਰ ਨੂੰ ਤਾੜਨਾ ਕੀਤੀ ਕਿ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਤੋ ਕੋਈ ਕਿ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਾ ਕਰ ਸਕੇ।

Comment here