ਅਪਰਾਧਖਬਰਾਂਚਲੰਤ ਮਾਮਲੇ

ਫੌਜੀ ਆਪ੍ਰੇਸ਼ਨ ’ਚ ਮਾਰੇ ਅੱਤਵਾਦੀਆਂ ਕੋਲ ਹਥਿਆਰ ਤੇ ਗੋਲਾ-ਬਰੂਦ ਬਰਮਾਦ

ਇਸਲਾਮਾਬਾਦ-ਫੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ (ਆਈ. ਐੱਸ. ਪੀ. ਆਰ) ਵੱਲੋਂ ਦਿੱਤੇ ਗਏ ਬਿਆਨਾਂ ’ਚ ਅਨੁਸਾਰ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ’ਚ ਇਕ ਖੁਫ਼ੀਆ ਆਧਾਰਿਤ ਫੌਜੀ ਕਾਰਵਾਈ ਘੱਟੋ-ਘੱਟ 10 ਅੱਤਵਾਦੀ ਮਾਰੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੁਰੱਖਿਆ ਬਲਾਂ ਨੇ ਮੰਗਲਵਾਰ ਨੂੰ ਹੋਸ਼ਬ ਖੇਤਰ ’ਚ ਇਕ ਆਪ੍ਰੇਸ਼ਨ ਚਲਾਇਆ। ਇਸ ਆਪ੍ਰੇਸ਼ਨ ਦੌਰਾਨ ਸੁਰੱਖਿਆ ਬਲ ਨੇ 12 ਤੋਂ 14 ਅੱਤਵਾਦੀਆਂ ਦੇ ਟਿਕਾਣਿਆਂ ਦੀ ਪਛਾਣ ਕਰਨ ਤੋਂ ਬਾਅਦ ਨਾਕਾਬੰਦੀ ਕਰਕੇ ਫੌਜ ਵੱਲੋਂ ਗੋਲੀਬਾਰੀ ਕੀਤੀ ਗਈ। ਇਸ ਭਾਰੀ ਗੋਲੀਬਾਰੀ ਦੌਰਾਨ 10 ਅੱਤਵਾਦੀ ਮਾਰੇ ਗਏ ਜਦਕਿ ਇਕ ਨੂੰ ਜ਼ਖ਼ਮੀ ਹਾਲਤ ’ਚ ਗ੍ਰਿਫ਼ਤਾਰ ਕੀਤਾ ਗਿਆ। ਇਸ ਦੇ ਨਾਲ ਹੀ ਪਤਾ ਲੱਗਾ ਹੈ ਕਿ ਫੌਜ ਨੇ ਅੱਤਵਾਦੀਆਂ ਦੇ ਟਿਕਾਣਿਆਂ ਤੋਂ ਵੱਡੀ ਗਿਣਤੀ ’ਚ ਹਥਿਆਰ ਅਤੇ ਗੋਲਾ-ਬਰੂਦ ਬਰਾਮਦ ਕੀਤਾ ਹੈ।
ਆਈ. ਐੱਸ. ਪੀ. ਆਰ. ਨੇ ਦੱਸਿਆ ਕਿ ਇਸ ਗੋਲੀਬਾਰੀ ਦੌਰਾਨ 2 ਅੱਤਵਾਦੀ ਮੌਕੇ ਤੋਂ ਭੱਜਣ ’ਚ ਕਾਮਯਾਬ ਹੋ ਗਏ ਅਤੇ ਉਨ੍ਹਾਂ ਦੀ ਭਾਲ ਲਈ ਇਲਾਕੇ ’ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਜਾਣਕਾਰੀ ਮੁਤਾਬਕ ਮਾਰੇ ਗਏ ਅੱਤਵਾਦੀ ਫੌਜ ਅਤੇ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਦੀਆਂ ਘਟਨਾਵਾਂ ’ਚ ਸ਼ਾਮਲ ਹਨ ਅਤੇ ਇਸ ਤੋਂ ਇਲਾਵਾ ਵਿਸਫੋਟਰ ਯੰਤਰ ਲਗਾਉਣ ਦੀਆਂ ਵਾਰਦਾਤਾਂ ਨੂੰ ਵੀ ਅੰਜਾਮ ਦਿੰਦੇ ਰਹੇ ਹਨ।

Comment here