ਜ਼ੀਰਾ-ਡਿਊਟੀ ਦੌਰਾਨ ਹਾਰਟ ਅਟੈਕ ਹੋਣ ਨਾਲ ਜ਼ਿਲ੍ਹਾ ਫਿਰੋਜ਼ਪੁਰ ਦੀ ਤਹਿਸੀਲ ਜ਼ੀਰਾ ਦੇ ਪਿੰਡ ਲਹੁਕੇ ਕਲਾਂ ਦੇ ਵਸਨੀਕ ਫੌਜੀ ਕੁਲਦੀਪ ਸਿੰਘ ਜੋ ਕਿ ਕੁਝ ਦਿਨ ਪਹਿਲਾਂ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਜੱਦੀ ਪਿੰਡ ਲਹੁਕੇ ਕਲਾਂ ਵਿਖੇ ਪਹੁੰਚੀ, ਜਿੱਥੇ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਭਾਰਤੀ ਫੌਜ ਵੱਲੋਂ ਪੂਰੇ ਸਰਕਾਰੀ ਸਨਮਾਨਾਂ ਨਾਲ ਸ਼ਹੀਦ ਕੁਲਦੀਪ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਪੰਜਾਬ ਕੈਬਨਿਟ ਦੇ ਮੰਤਰੀ ਫ਼ੌਜਾ ਸਿੰਘ ਸਰਾਰੀ ਵੀ ਮੌਜੂਦ ਸਨ ਅਤੇ ਉਨ੍ਹਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਫ਼ੌਜੀ ਦੇ ਪਰਿਵਾਰਕ ਮੈਂਬਰਾਂ ਨਾਲ ਪੂਰੀ ਹਮਦਰਦੀ ਰੱਖਦਿਆਂ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ।
ਜ਼ਿਕਰਯੋਗ ਹੈ ਕਿ ਮ੍ਰਿਤਕ ਫੌਜੀ ਜਵਾਨ ਕੁਲਦੀਪ ਸਿੰਘ ਸਾਲ 2014 ਨੂੰ ਭਾਰਤੀ ਫੌਜ ਵਿੱਚ ਭਰਤੀ ਹੋਏ ਸਨ ਅਤੇ 21 ਸਿੱਖ ਰੈਜੀਮੈਂਟ ਵਿਚ ਚੀਨ ਦੇ ਬਾਰਡਰ ‘ਤੇ ਬੁਮਲਾ ਸੈਕਟਰ ਵਿਚ ਆਪਣੀ ਡਿਊਟੀ ਦੇ ਰਿਹਾ ਸਨ। ਡਿਊਟੀ ਦੌਰਾਨ ਹਾਰਟ ਅਟੈਕ ਹੋਣ ਨਾਲ ਕੁਲਦੀਪ ਸਿੰਘ ਦੀ ਮੌਤ ਹੋ ਗਈ ਸੀ। ਸ਼ਹੀਦ ਫੌਜੀ ਦਾ ਵਿਆਹ 3 ਸਾਲ ਪਹਿਲਾਂ ਹੋਇਆ ਸੀ, ਉਨ੍ਹਾਂ ਦਾ ਇਕ ਡੇਢ ਸਾਲ ਦਾ ਮੁੰਡਾ ਹੈ ਅਤੇ ਪਰਿਵਾਰ ਵਿੱਚ ਉਨ੍ਹਾਂ ਦੀ ਮਾਤਾ, ਪਤਨੀ , ਇਕ ਭਰਾ ਅਤੇ ਤਿੰਨ ਭੈਣਾਂ ਹਨ।
ਫੌਜੀ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

Comment here