ਅੰਮ੍ਰਿਤਸਰ-ਰੂਹਾਨੀਅਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਮੱਥਾ ਟੇਕਣ ਪਹੁੰਚੇ। ਉਹਨਾਂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਉਹ ਜਦੋਂ ਵੀ ਅੰਮ੍ਰਿਤਸਰ ਆਉਂਦੇ ਹਨ, ਤਾਂ ਦਰਬਾਰ ਸਾਹਿਬ ਨਤਮਸਤਕ ਜ਼ਰੂਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਥੋਂ ਦਾ ਮਾਹੌਲ ਉਨ੍ਹਾਂ ਨੂੰ ਸ਼ਾਂਤੀ ਦਿੰਦਾ ਹੈ ਅਤੇ ਰਾਜਪਾਲ ਨੇ ਪੰਜਾਬ ਅਤੇ ਦੇਸ਼ ਦੇ ਲੋਕਾਂ ਦੀ ਭਾਈਚਾਰਕ ਸਾਂਝ ਬਣੀ ਰਹੇ, ਜਿਸ ਸਬੰਧੀ ਉਨ੍ਹਾਂ ਅਰਦਾਸ ਕੀਤੀ ਹੈ। ਇਸ ਦੌਰਾਨ ਜਦੋਂ ਪੱਤਰਕਾਰਾਂ ਨੇ ਰਾਜਪਾਲ ਵਲੋਂ ਸਰਕਾਰ ਨੂੰ ਕਰਜ਼ੇ ਸਬੰਧੀ ਲਿਖੀ ਚਿੱਠੀ ਦਾ ਸਵਾਲ ਕਰਨਾ ਚਾਹਿਆ ਤਾਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੁਝ ਵੀ ਕਹਿਣ ਤੋਂ ਪਾਸਾ ਵੱਟਦੇ ਨਜ਼ਰ ਆਏ।
ਬਨਵਰੀ ਲਾਲ ਪੁਰੋਹਿਤ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

Comment here