ਅਪਰਾਧਸਿਆਸਤਖਬਰਾਂ

ਬਰਗਾੜੀ ਬੇਅਦਬੀ ਦਾ ਮੁਖ ਸਾਜ਼ਿਸ਼ਕਾਰ ਰਾਮ ਰਹੀਮ-ਸਿਟ

ਚੰਡੀਗੜ੍ਹ-ਬਰਗਾੜੀ ਬੇਅਦਬੀ ਨੂੰ ਲੈ ਕੇ ਸਿਆਸੀ ਉਥਲ ਪੁਥਲ ਜਾਰੀ ਹੈ। ਬਰਗਾੜੀ ਬੇਅਦਬੀ ਮਾਮਲੇ ਵਿੱਚ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਆਪਣੀ ਅੰਤਿਮ ਜਾਂਚ ਰਿਪੋਰਟ ਮੁੱਖ ਮੰਤਰੀ ਨੂੰ ਸੌਂਪ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਸਿੱਖ ਆਗੂਆਂ ਨੂੰ ਇਹ ਰਿਪੋਰਟ ਸੌਂਪੀ। ਰਿਪੋਰਟ ਵਿੱਚ ਐਸਆਈਟੀ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਹੈ।
ਜ਼ਿਕਰਯੋਗ ਹੈ ਕਿ ਅਕਤੂਬਰ 2015 ਵਿੱਚ ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ। ਇਸ ਤੋਂ ਬਾਅਦ 14 ਅਕਤੂਬਰ 2015 ਨੂੰ ਬਰਗਾੜੀ ਦੇ ਨਾਲ ਲੱਗਦੇ ਪਿੰਡ ਬਹਿਬਲ ਕਲਾਂ ਵਿੱਚ ਬੇਅਦਬੀ ਨੂੰ ਲੈ ਕੇ ਸਿੱਖ ਸੰਗਤ ਦੇ ਸ਼ਾਂਤਮਈ ਧਰਨੇ ਨੂੰ ਜ਼ਬਰਦਸਤੀ ਕਰਨ ਲਈ ਪੁਲਿਸ ਨੇ ਸਿੱਧੀ ਗੋਲੀ ਚਲਾ ਦਿੱਤੀ ਸੀ। ਗੋਲੀਬਾਰੀ ਵਿੱਚ ਦੋ ਸਿੱਖ ਨੌਜਵਾਨ ਸ਼ਹੀਦ ਹੋ ਗਏ।

Comment here