ਅਪਰਾਧਖਬਰਾਂਚਲੰਤ ਮਾਮਲੇ

ਬਰਨਬੀ ਵਿਚ ਗਾਂਧੀ ਦਾ ਬੁੱਤ ਭੰਨਿਆ

ਟੋਰਾਂਟੋ-ਕੈਨੇਡਾ ਦੇ ਬਰਨਬੀ ਵਿਚ ਇਕ ਯੂਨੀਵਰਸਿਟੀ ਸਾਈਮਨ ਫਰੇਜ਼ਰ ਕੈਂਪਸ ਵਿਚ ਮਹਾਤਮਾ ਗਾਂਧੀ ਦੇ ਇਕ ਹੋਰ ਬੁੱਤ ਦੀ ਭੰਨਤੋੜ ਕੀਤੀ ਗਈ। ਵੈਨਕੂਵਰ ਸਥਿਤ ਭਾਰਤੀ ਕੌਂਸਲੇਟ ਜਨਰਲ ਨੇ ਨੇ ਟਵੀਟ ਕੀਤਾ ਕਿ ਅਸੀਂ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਬਰਨਬੀ ਕੈਂਪਸ ’ਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ ਦੀ ਸਖ਼ਤ ਨਿੰਦਾ ਕਰਦੇ ਹਾਂ ਅਤੇ ਕੈਨੇਡੀਅਨ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਤੁਰੰਤ ਜਾਂਚ ਕਰਨ ਅਤੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ’ਚ ਲਿਆਉਣ ਦੀ ਅਪੀਲ ਕਰਦੇ ਹਾਂ। ਇਹ ਘਟਨਾ ਕੈਨੇਡਾ ਦੇ ਓਨਟਾਰੀਓ ਸੂਬੇ ਦੇ ਹੈਮਿਲਟਨ ਸ਼ਹਿਰ ਦੇ ਸਿਟੀ ਹਾਲ ਨੇੜੇ 23 ਮਾਰਚ ਨੂੰ ਖਾਲਿਸਤਾਨੀ ਸਮਰਥਕਾਂ ਵਲੋਂ ਮਹਾਤਮਾ ਗਾਂਧੀ ਦੇ ਬੁੱਤ ਨੂੰ ਵਿਗਾੜਨ ਤੇ ਸਪ੍ਰੇਅ-ਪੇਂਟ ਕਰਨ ਤੋਂ ਬਾਅਦ ਵਾਪਰੀ ਹੈ। ਪਿਛਲੇ ਸਾਲ ਜੁਲਾਈ ਵਿਚ ਕੈਨੇਡਾ ਦੇ ਰਿਚਮੰਡ ਹਿੱਲ ਵਿਚ ਇਕ ਵਿਸ਼ਨੂੰ ਮੰਦਰ ਵਿਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ ਕੀਤੀ ਗਈ ਸੀ।

Comment here