ਮੁਹਾਲੀ : ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਬਾਲ ਗੋਪਾਲ ਗਊ ਬਸੇਰਾ ਟਰੱਸਟ ਦੇ ਨਾਂ ’ਤੇ ਪਿੰਡ ਬਲੌਂਗੀ ਦੀ 10 ਏਕੜ ਚਾਰ ਕਨਾਲ ਇਕ ਮਰਲਾ ਜ਼ਮੀਨ ਪੰਚਾਇਤ ਨੇ 33 ਸਾਲ ਦੀ ਲੀਜ਼ ’ਤੇ ਦਿੱਤੀ ਸੀ ਪਰ ਇਸ ਦੇ ਲੀਜ਼ ’ਤੇ ਪੰਚਾਇਤ ਵਿਭਾਗ ਪੰਜਾਬ ਨੇ ਰੱਦ ਕਰ ਦਿੱਤੀ ਹੈ। ਇਸ ਸਬੰਧੀ ਪੰਜਾਬ ਅਗੇਂਸਟ ਕੁਰੱਪਸ਼ਨ ਐਨਜੀਓ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਤੇ ਹੋਰ ਪਿੰਡ ਬਲੌਂਗੀ ਦੇ ਵਸਨੀਕ ਬਾਲ ਗੋਪਾਲ ਗੋ ਬਸੇਰਾ ਟਰੱਸਟ ਦੇ ਨਾਂ ’ਤੇ ਅਲਾਟ ਹੋਈ ਜ਼ਮੀਨ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਸਬੰਧੀ ਪੰਚਾਇਤ ਵਿਭਾਗ ਪੰਜਾਬ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ। ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਹੁਣ ਇਸ ਜ਼ਮੀਨ ਦੀ ਲੀਜ਼ ਰੱਦ ਕਰ ਦਿੱਤੀ, ਸਤਨਾਮ ਸਿੰਘ ਦਾਊਂ ਅਤੇ ਪਿੰਡ ਬਲੌਂਗੀ ਦੇ ਲੋਕਾਂ ਨੇ ਭੰਗੜਾ ਪਾ ਕੇ ਮਨਾਇਆ।
ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਨੇ ਕਿਹਾ ਕਿ ਸਾਬਕਾ ਕਾਂਗਰਸ ਸਰਕਾਰ ਦੌਰਾਨ ਸੱਤਾ ਦੇ ਨਸ਼ੇ ‘ਚ ਧੁੱਤ ਸਾਬਕਾ ਸਿਹਤ ਮੰਤਰੀ ਨੇ ਪਿੰਡ ਬਲੌਂਗੀ ਦੀ 250 ਕਰੋੜ ਦੀ ਜ਼ਮੀਨ ਨਾਜਾਇਜ਼ ਤੌਰ ’ਤੇ ਆਪਣੇ ਨਾਂ ਕਰਵਾਈ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਉਹ ਪੱਤਰ ਵੀ ਹੈ, ਜੋ ਉਨ੍ਹਾਂ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਭੇਜ ਕੇ ਕਿਹਾ ਹੈ ਕਿ ਜੇਕਰ ਜ਼ਮੀਨ ਉਨ੍ਹਾਂ ਦੇ ਟਰੱਸਟ ਦੇ ਨਾਂ ‘ਤੇ ਰਜਿਸਟਰਡ ਨਾ ਕਰਵਾਈ ਗਈ ਤਾਂ ਉਨ੍ਹਾਂ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਸਰਕਾਰ ਦੇ ਅਧਿਕਾਰੀਆਂ ਵੱਲੋਂ ਇਸ ਜ਼ਮੀਨ ਦੀ ਲੀਜ਼ ਰੱਦ ਕਰਨ ਦਾ ਲਿਆ ਗਿਆ ਫੈਸਲਾ ਅਧੂਰਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਜ਼ਮੀਨ ਦੀ ਲੀਜ਼ ਰੱਦ ਕਰਨੀ ਸੀ ਤਾਂ ਇਸ ਨੂੰ ਸਹੀ ਪ੍ਰੋਟੋਕੋਲ ਦੀ ਪਾਲਣਾ ਕਰਦਿਆਂ ਰੱਦ ਕਰਨਾ ਚਾਹੀਦਾ ਸੀ। ਜ਼ਮੀਨ ਰੱਦ ਕਰਨ ਦਾ ਕਾਰਨ ਸਿਰਫ਼ ਲੀਜ਼ ਮਨੀ ਦਾ ਭੁਗਤਾਨ ਨਾ ਕਰਨਾ ਦੱਸਿਆ ਗਿਆ ਹੈ। ਅਜਿਹੇ ਵਿਚ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਅਦਾਲਤ ਤੋਂ ਰਾਹਤ ਮਿਲਣੀ ਯਕੀਨੀ ਹੈ। ਇਸ ਲਈ ਅਧਿਕਾਰੀਆਂ ਨੂੰ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਜ਼ਮੀਨ ਦੀ ਲੀਜ਼ ਰੱਦ ਕਰਨੀ ਚਾਹੀਦੀ ਹੈ।
Comment here