ਸਿਆਸਤਖਬਰਾਂਚਲੰਤ ਮਾਮਲੇਦੁਨੀਆ

ਬਲਿੰਕਨ ਤੇ ਬਿਲਾਵਲ ਨੇ ਭਾਰਤ ਦੇ ਸੰਬੰਧਾਂ ਬਾਰੇ ਕੀਤੀ ਚਰਚਾ

ਵਾਸ਼ਿੰਗਟਨ- ਵਿਦੇਸ਼ ਵਿਭਾਗ ਦੇ ‘ਫੋਗੀ ਬਾਟਮ’ ਹੈੱਡਕੁਆਰਟਰ ‘ਤੇ ਬੈਠਕ ਦੌਰਾਨ ਬਲਿੰਕਨ ਨੇ ਇਹ ਕਿਹਾ ਕਿ ਅਮਰੀਕਾ ਅਤੇ ਪਾਕਿਸਤਾਨ ਅੱਤਵਾਦ ਨਾਲ ਨਜਿੱਠਣ ਲਈ ਕੰਮ ਕਰਨਾ ਜਾਰੀ ਰੱਖਣਗੇ। ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਅਤੇ ਉਨ੍ਹਾਂ ਦੇ ਪਾਕਿਸਤਾਨੀ ਹਮਰੁਤਬਾ ਬਿਲਾਵਲ ਭੁੱਟੋ ਜ਼ਰਦਾਰੀ ਵਿਚਾਲੇ ਗੱਲਬਾਤ ਦੌਰਾਨ ਭਾਰਤ ਨਾਲ ‘ਜ਼ਿੰਮੇਵਾਰ ਸਬੰਧ’ ਦੀ ਮਹੱਤਤਾ ਅਤੇ ਇਸਲਾਮਾਬਾਦ ‘ਤੇ ਚੀਨ ਦੇ ਵਧਦੇ ਕਰਜ਼ੇ ਨੂੰ ਹੱਲ ਕਰਨ ਦਾ ਮੁੱਦਾ ਚਰਚਾ ਲਈ ਆਇਆ।
ਬਲਿੰਕਨ ਨੇ ਅਮਰੀਕਾ-ਪਾਕਿਸਤਾਨ ਸਬੰਧਾਂ ਦੇ 75 ਸਾਲ ਪੂਰੇ ਹੋਣ ‘ਤੇ ਇੱਥੇ ਇਕ ਸਮਾਗਮ ‘ਚ ਕਿਹਾ, ”ਅੱਜ ਸਾਡੀ ਚਰਚਾ ‘ਚ ਅਸੀਂ ਭਾਰਤ ਨਾਲ ਜ਼ਿੰਮੇਵਾਰ ਸਬੰਧਾਂ ਦੇ ਮਹੱਤਵ ‘ਤੇ ਗੱਲ ਕੀਤੀ ਅਤੇ ਅਸੀਂ ਆਪਣੇ ਸਹਿਯੋਗੀ ਨਾਲ ਕਰਜ਼ਾ ਰਾਹਤ ਅਤੇ ਕੁਝ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ। ਕਸ਼ਮੀਰ ਮੁੱਦੇ ਨੂੰ ਲੈ ਕੇ ਅਤੇ ਪਾਕਿਸਤਾਨ ਤੋਂ ਸਰਹੱਦ ਪਾਰ ਦੇ ਅੱਤਵਾਦ ਨੂੰ ਖਤਮ ਕਰਨ ਲਈ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਹੈ।
5 ਅਗਸਤ, 2019 ਨੂੰ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਨ, ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਖਤਮ ਕਰਨ ਅਤੇ ਰਾਜ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡਣ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧ ਵਿਗੜ ਗਏ ਸਨ। ਇਸ ਫੈਸਲੇ ਤੋਂ ਬਾਅਦ ਪਾਕਿਸਤਾਨ ਨੇ ਭਾਰਤ ਨਾਲ ਕੂਟਨੀਤਕ ਸਬੰਧ ਤੋੜ ਲਏ ਅਤੇ ਭਾਰਤੀ ਰਾਜਦੂਤ ਨੂੰ ਬਾਹਰ ਕੱਢ ਦਿੱਤਾ। ਉਦੋਂ ਤੋਂ ਪਾਕਿਸਤਾਨ ਅਤੇ ਭਾਰਤ ਦੇ ਸਬੰਧਾਂ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ।
ਬਿਲਾਵਲ ਨੇ ਕਿਹਾ ਕਿ ਪਾਕਿਸਤਾਨ-ਅਮਰੀਕਾ ਸਬੰਧਾਂ ਵਿਚ ਨਾ ਸਿਰਫ਼ ਲਚਕੀਲਾਪਣ ਹੈ ਸਗੋਂ ਸਮੇਂ ਦੀ ਪ੍ਰੀਖਿਆ ‘ਤੇ ਵੀ ਖਰਾ ਉਤਰਿਆ ਹੈ।ਬਲਿੰਕਨ ਨੇ ਕਿਹਾ ਕਿ ਉਸਨੇ ਇੱਕ ਲੋਕਤਾਂਤਰਿਕ ਦੇਸ਼ ਵਜੋਂ ਆਪਣੀਆਂ ਵਚਨਬੱਧਤਾਵਾਂ ਨੂੰ ਪੂਰਾ ਕਰਨ, ਧਰਮ ਦੀ ਆਜ਼ਾਦੀ, ਪ੍ਰਗਟਾਵੇ ਦੀ ਆਜ਼ਾਦੀ ਵਰਗੇ ਮੂਲ ਮੁੱਲਾਂ ਨੂੰ ਬਰਕਰਾਰ ਰੱਖਣ ਦੇ ਮਹੱਤਵ ਬਾਰੇ ਵੀ ਗੱਲ ਕੀਤੀ।

Comment here