ਪੇਸ਼ਾਵਰ-ਪਾਕਿਸਤਾਨ ਵਿੱਚ ਅੱਤਵਾਦੀ ਘਟਣ ਦੇ ਆਸਾਰ ਘੱਟ ਹੀ ਜਾਪਦੇ ਹਨ। ਹੁਣ ਇਥੋਂ ਦੇ ਅਸ਼ਾਂਤ ਬਲੋਚਿਸਤਾਨ ਪ੍ਰਾਂਤ ‘ਚ ਸ਼ਨੀਵਾਰ ਨੂੰ ਹੋਏ ਧਮਾਕੇ ‘ਚ ਇਕ ਪੁਲਸ ਮੁਲਾਜ਼ਮ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਅੱਠ ਹੋਰ ਜ਼ਖਮੀ ਹੋ ਗਏ ਹਨ। ਇਕ ਪੁਲਸ ਅਧਿਕਾਰੀ ਨੇ ਕਿਹਾ ਕਿ ਧਮਾਕਾ ਪ੍ਰਾਂਤ ਦੇ ਜੈਕੋਬਾਬਾਦ ਇਲਾਕੇ ‘ਚ ਇਕ ਪੁਲਸ ਥਾਣੇ ਦੇ ਕੋਲ ਹੋਇਆ। ਉਨ੍ਹਾਂ ਨੇ ਕਿਹਾ ਕਿ ਅੱਠ ਹੋਰ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਪੁਲਸ ਦੀ ਸ਼ੁਰੂਆਤੀ ਰਿਪੋਰਟ ਦੇ ਅਨੁਸਾਰ ਦੁਪਿਹਰ ਬਾਅਦ ਅਣਪਛਾਤੇ ਹਮਲਾਵਾਰਾਂ ਨੇ ਇਲਾਕੇ ‘ਚ ਇਕ ਹੱਥਗੋਲਾ ਸੁੱਟਿਆ। ਇਹ ਵੀ ਦੱਸਿਆ ਗਿਆ ਹੈ ਕਿ ਪੁਲਸ ਨੇ ਧਮਾਕੇ ਤੋਂ ਬਾਅਦ ਇਕ ਇੱਛਤ ਅੱਤਵਾਦੀ ਮੁਹੱਮਦ ਉਸਮਾਨ ਤਲਾਨੀ ਨੂੰ ਗ੍ਰਿਫਤਾਰ ਕੀਤਾ ਹੈ।
Comment here