ਸਿਹਤ-ਖਬਰਾਂਖਬਰਾਂਦੁਨੀਆ

ਬਲੋਚਿਸਤਾਨ ‘ਚ ਲੱਗੇ ਭੂਚਾਲ ਦੇ ਝਟਕੇ

ਕਵੇਟਾ-ਪਾਕਿਸਤਾਨ ਦੇ ਮੌਸਮ ਵਿਭਾਗ ਮੁਤਾਬਕ ਪਾਕਿਸਤਾਨ ਦੇ ਬਲੋਚਿਸਤਾਨ ਦੇ ਲਾਸਬੇਲਾ ‘ਚ ਵੀਰਵਾਰ ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.3 ਮਾਪੀ ਗਈ। ਵਿਭਾਗ ਮੁਤਾਬਕ ਵੀਰਵਾਰ ਸਵੇਰੇ 8.44 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸਦਾ ਕੇਂਦਰ ਬੇਲਾ ਤੋਂ 56 ਕਿਲੋਮੀਟਰ ਉੱਤਰ ਵਿੱਚ 26.67 ਉੱਤਰੀ ਅਕਸ਼ਾਂਸ਼ ਅਤੇ 66.67 ਪੂਰਬੀ ਦੇਸ਼ਾਂਤਰ ਵਿੱਚ ਜ਼ਮੀਨੀ ਸਤਿਹ ਤੋਂ 41 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਭੂਚਾਲ ਕਾਰਨ ਅਜੇ ਤੱਕ ਕਿਸੇ ਦੇ ਜ਼ਖ਼ਮੀ ਹੋਣ ਜਾਂ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਡਾਨ ਅਖ਼ਬਾਰ ਦੇ ਪੱਤਰਕਾਰ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਲਾਸਬੇਲਾ ਅਤੇ ਆਸਪਾਸ ਦੇ ਇਲਾਕਿਆਂ ‘ਚ ਮਹਿਸੂਸ ਕੀਤੇ ਗਏ, ਜਿਸ ਤੋਂ ਬਾਅਦ ਵੱਡੀ ਗਿਣਤੀ ‘ਚ ਲੋਕ ਘਰਾਂ ‘ਚੋਂ ਬਾਹਰ ਆ ਗਏ। ਪਾਕਿਸਤਾਨ ਦੇ ਰਾਸ਼ਟਰੀ ਭੂਚਾਲ ਨਿਗਰਾਨੀ ਕੇਂਦਰ ਨੇ ਦੱਸਿਆ ਸੀ ਕਿ ਭੂਚਾਲ ਦਾ ਕੇਂਦਰ ਤਜ਼ਾਕਿਸਤਾਨ ‘ਚ ਜ਼ਮੀਨੀ ਸਤਿਹ ਤੋਂ 150 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 29 ਜਨਵਰੀ ਨੂੰ ਇਸਲਾਮਾਬਾਦ ਦੇ ਕੁਝ ਹਿੱਸਿਆਂ ‘ਚ 6.3 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।

Comment here