ਅਪਰਾਧਸਿਆਸਤਖਬਰਾਂ

ਬਲੱਡ ਬੈਂਕ ਘਪਲਾ-ਹਾਈਕੋਰਟ ਦੀ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਝਾੜ

ਚੰਡੀਗੜ੍ਹ-ਸੂਬੇ ਅੰਦਰ ਬਲੱਡ ਬੈਂਕਾਂ ‘ਚ ਘਪਲਿਆਂ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਨੇ ਇੱਕ ਵਾਰ ਮੁੜ ਪੰਜਾਬ ਅਤੇ ਹਰਿਆਣਾ ਦੋਵਾਂ ਸੂਬਿਆਂ ਨੂੰ ਝਾੜ ਪਾਈ ਹੈ। ਅਦਾਲਤ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਨੂੰ ਝਾੜ ਪਾਉਂਦਿਆਂ ਕਿਹਾ ਕਿ ਦੋਵਾਂ ਸਰਕਾਰਾਂ ਨੂੰ ਕਈ ਵਾਰ ਮਾਮਲੇ ਵਿੱਚ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ, ਪਰੰਤੂ ਸਿਰਫ਼ ਜਾਰੀ ਦਿਸ਼ਾ ਨਿਰਦੇਸ਼ਾਂ ਨੂੰ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਖ਼ਬਰ ਅਨੁਸਾਰ, ਅੱਜ ਅਦਾਲਤ ਵੱਲੋਂ ਦੋਵੇਂ ਸਰਕਾਰੀ ਧਿਰਾਂ ਨੂੰ ਕਿਹਾ ਕਿ ਇਹ ਦੱਸਿਆ ਜਾਵੇ ਕਿ ਹੁਣ ਤੱਕ ਮਾਮਲੇ ਵਿੱਚ ਕੀ ਕੁੱਝ ਕੀਤਾ ਗਿਆ ਹੈ। ਦੱਸਿਆ ਜਾਵੇ ਕਿ ਕਿੰਨੇ ਕੇਸ ਦਰਜ ਕੀਤੇ ਗਏ ਹਨ ਅਤੇ ਕਿੰਨੇ ਮਾਮਲਿਆਂ *ਚ ਲਾਇਸੈਂਸ ਰੱਦ ਕੀਤੇ ਗਏ ਹਨ ਅਤੇ ਕਿੰਨੀਆਂ ਗ੍ਰਿਫ਼ਤਾਰੀਆਂ ਹੋਈਆਂ ਹਨ। ਅਦਾਲਤ ਨੇ ਇਸਦੇ ਨਾਲ ਹੀ ਇਹ ਵੀ ਦੱਸਣ ਲਈ ਕਿਹਾ ਕਿ ਜਿਨ੍ਹਾਂ ਹਸਪਤਾਲਾਂ ਵਿਰੁੱਧ ਕੇਸ ਦਰਜ ਹੋਏ ਹਨ, ਉਨ੍ਹਾਂ ਬਾਅਦ ਵਿੱਚ ਕਿਵੇਂ ਕਲੀਨ ਚਿੱਟ ਦਿੱਤੀ ਗਈ? ਹਾਈਕੋਰਟ ਨੇ ਹੁਕਮ ਜਾਰੀ ਕਰਕੇ ਬਲੱਡ ਬੈਂਕਾਂ ਦੀ ਜਾਂਚ ਕਰਨ ਅਤੇ ਸਟੇਟਸ ਰਿਪੋਰਟ ਦਾਖਲ ਕਰਨ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ 23 ਅਪ੍ਰੈਲ 2023 ਨੂੰ ਹੋਵੇਗੀ।

Comment here