ਅਪਰਾਧਸਿਆਸਤਖਬਰਾਂ

ਬਹਿਬਲ ਮੋਰਚੇ ਵਲੋਂ ਪੰਜਾਬ ਸਰਕਾਰ ਨੂੰ 31 ਤੱਕ ਅਲਟੀਮੇਟਮ

ਬਰਗਾੜੀ-ਬਹਿਬਲ ਇਨਸਾਫ਼ ਮੋਰਚੇ ਵਲੋਂ ਮੋਰਚਾ ਪ੍ਰਬੰਧਕਾਂ ਅਤੇ ਹਮਾਇਤੀ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਜੇਕਰ ਸਰਕਾਰ ਨੇ ਆਪਣੇ ਵਲੋਂ ਦਿੱਤੇ ਸਮੇਂ 31 ਜਨਵਰੀ ਤੱਕ ਮੋਰਚੇ ਦੀਆਂ ਮੰਗਾਂ ਨਾ ਮੰਨੀਆਂ ਤਾਂ 5 ਫ਼ਰਵਰੀ ਨੂੰ ਸੰਗਤਾਂ ਦੇ ਸਹਿਯੋਗ ਨਾਲ ਨੈਸ਼ਨਲ ਸੜਕ ਦੇ ਦੋਵੇਂ ਪਾਸੇ ਜਾਮ ਕਰ ਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ ਅਤੇ ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ। ਮੋਰਚੇ ਵਲੋਂ 26 ਜਨਵਰੀ ਦੇ ਗਣਤੰਤਰ ਦਿਵਸ ਦਾ ਬਾਈਕਾਟ ਕਰਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ’ਤੇ ਝੰਡੇ ਝੁਲਾਉਣ ਦੇ ਚਾਹਵਾਨ ਲੋਕ ਆਪਣੇ ਘਰਾਂ ’ਤੇ ਜਿੱਤ ਦੇ ਪ੍ਰਤੀਕ ਕੇਸਰੀ ਨਿਸ਼ਾਨ ਸਾਹਿਬ ਝੁਲਾ ਸਕਦੇ ਹਨ। ਉਨ੍ਹਾਂ ਮੁਹਾਲੀ ਵਿਖੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਦੀ ਪੂਰਨ ਹਮਾਇਤ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਦਾ ਕਾਨੂੰਨ ਅਖੌਤੀ ਸਾਧ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦੇ ਰਿਹਾ ਹੈ ਪ੍ਰੰਤੂ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਇਸ ਮੌਕੇ ਭਾਈ ਸੁਖਰਾਜ ਸਿੰਘ ਖ਼ਾਲਸਾ, ਵਕੀਲ ਹਰਪਾਲ ਸਿੰਘ ਖਾਰਾ, ਬਾਬਾ ਬਖਸ਼ੀਸ਼ ਸਿੰਘ, ਬਾਬਾ ਹਰਦੀਪ ਸਿੰਘ ਮਹਿਰਾਜ, ਸੁਖਜੀਤ ਸਿੰਘ ਖੋਸੇ, ਗੁਰਪ੍ਰੀਤ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ।

Comment here