ਜੰਮੂ- ਜੰਮੂ-ਕਸ਼ਮੀਰ ’ਚ ਕੁਝ ਦਿਨਾਂ ਤੋਂ ਲਗਾਤਾਰ ਹਿੰਸਕ ਵਾਰਦਾਤਾਂ ਵਾਪਰ ਰਹੀਆਂ ਹਨ। ਇੱਥੇ ਅੱਤਵਾਦੀ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਹੇ ਹਨ। ਅੱਜ ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿਚ ਅੱਤਵਾਦੀਆਂ ਵਲੋਂ ਗ੍ਰਨੇਡ ਹਮਲਾ ਕੀਤਾ ਗਿਆ ਹੈ, ਜਿਸ ’ਚ ਕਈ ਨਾਗਰਿਕ ਜ਼ਖਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਅੱਤਵਾਦੀਆਂ ਵਲੋਂ ਕੀਤੇ ਇਸ ਹਮਲੇ ਕਾਰਨ ਆਲੇ-ਦੁਆਲੇ ਖੜ੍ਹੀਆਂ ਕਾਰਾਂ ਦੇ ਸ਼ੀਸ਼ੇ ਟੁੱਟ ਗਏ। ਸੁੰਬਲ ਪੁਲ ਖੇਤਰ ’ਚ ਹੋਏ ਇਸ ਹਮਲੇ ਦਾ ਉਦੇਸ਼ ਸੁਰੱਖਿਆ ਦਸਤਿਆਂ ਨੂੰ ਨਿਸ਼ਾਨਾ ਬਣਾਉਣਾ ਸੀ। ਘਟਨਾ ਵਾਲੀ ਥਾਂ ’ਤੇ ਸੁਰੱਖਿਆ ਦਸਤੇ ਮੌਜੂਦ ਹਨ। ਉਨ੍ਹਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ ਅਤੇ ਤਲਾਸ਼ੀ ਲਈ ਜਾ ਰਹੀ ਹੈ।
Comment here