ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਬਾਂਦੀਪੋਰਾ ‘ਚ ਪ੍ਰਵਾਸੀ ਮਜ਼ਦੂਰ ਦਾ ਕਤਲ

ਸ਼੍ਰੀਨਗਰ-ਸੁਰਖਿਆ ਮੁਲਾਜ਼ਮਾਂ ਦੀ ਜਾਣਕਾਰੀ ਮੁਤਾਬਕ ਜੰਮੂ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ‘ਚ ਅੱਤਵਾਦੀਆਂ ਨੇ ਬਿਹਾਰ ਦੇ ਇਕ ਪ੍ਰਵਾਸੀ ਮਜ਼ਦੂਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਹਮਲਾ ਅੱਧੀ ਰਾਤ ਦੇ ਕਰੀਬ ਹੋਇਆ। ਕਸ਼ਮੀਰ ਜ਼ੋਨ ਦੀ ਪੁਲਸ ਨੇ ਟਵੀਟ ਕਰ ਕੇ ਕਿਹਾ,”ਅੱਧੀ ਰਾਤ ਦੌਰਾਨ, ਅੱਤਵਾਦੀਆਂ ਨੇ ਬਾਂਦੀਪੋਰਾ ਦੇ ਸੋਦਨਾਰਾ ਸੰਬਲ ‘ਚ ਬਿਹਾਰ ਦੇ ਮਧੇਪੁਰਾ ‘ਚ ਬੇਸਾਢ ਦੇ ਵਾਸੀ ਪ੍ਰਵਾਸੀ ਮਜ਼ਦੂਰ ਮੁਹੰਮਦ ਅਮਰੇਜ, ਪੁੱਤਰ ਮੁਹੰਮਦ ਜਲੀਲ ‘ਤੇ ਗੋਲੀ ਚਲਾਈ ਅਤੇ ਉਸ ਨੂੰ ਜ਼ਖ਼ਮੀ ਕਰ ਦਿੱਤਾ।” ਪੁਲਸ ਨੇ ਦੱਸਿਆ ਕਿ ਅਮਰੇਜ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।

Comment here