ਸਿਆਸਤਖਬਰਾਂ

ਬਾਜਵਾ ਨੇ ਭਗਵੰਤ ਮਾਨ ਦੇ 42 ਗੱਡੀਆਂ ਦੇ ਕਾਫ਼ਲੇ ’ਤੇ ਚੁੱਕੇ ਸਵਾਲ

ਚੰਡੀਗੜ੍ਹ-ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫ਼ਲੇ ‘ਚ ਗੱਡੀਆਂ ਨੂੰ ਲੈ ਕੇ ਮਾਨ ਸਰਕਾਰ ‘ਤੇ ਨਿਸ਼ਾਨਾ ਲਾਇਆ ਹੈ। ਬਾਜਵਾ ਨੇ ਟਵੀਟ ਕਰ ਕੇ ਕਿਹਾ ਕਿ 2007 ਤੋਂ ਲੈ ਕੇ 2017 ਤੱਕ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਕਾਫ਼ਲੇ ‘ਚ 33 ਗੱਡੀਆਂ ਸਨ।
ਬਾਜਵਾ ਨੇ ਕਿਹਾ ਉਨ੍ਹਾਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਬਣੇ ਪਰ ਗੱਡੀਆਂ ਦੀ ਗਿਣਤੀ ‘ਚ ਕੋਈ ਬਦਲਾਅ ਨਹੀਂ ਆਇਆ। ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤੰਜ ਕੱਸਦਿਆਂ ਕਿਹਾ ਕਿ ਆਪਣੇ ਆਪ ਨੂੰ ਆਮ ਆਦਮੀ ਕਹਾਉਣ ਵਾਲੇ ਭਗਵੰਤ ਮਾਨ ਦੇ ਕਾਫ਼ਲੇ ‘ਚ 42 ਗੱਡੀਆਂ ਹਨ। ਉਨ੍ਹਾਂ ਕਿਹਾ ਕਿ ਇਹ ਖੁਲਾਸਾ ਆਰ.ਟੀ.ਆਈ ਰਾਹੀਂ ਹੋਇਆ ਹੈ।

Comment here