ਅਪਰਾਧਸਿਆਸਤਖਬਰਾਂ

ਬਾਰਾਮੂਲਾ ਚ ਮਾਰੇ ਗਏ ਪੰਜ ਅੱਤਵਾਦੀ

ਬਾਰਾਮੂਲਾ- ਅੱਜ ਸਵੇਰੇ ਜੰਮੂ ਕਸ਼ਮੀਰ ਦੇ ਬਾਰਾਮੂਲਾ ‘ਚ ਸੁਰੱਖਿਆ ਬਲਾਂ ਅਤ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਹੁਣ ਤਕ ਆ ਰਹੀ ਖਬਰ ਮੁਤਾਬਕ ਤਿੰਨ ਜਵਾਨ ਤੇ ਇੱਕ ਨਾਗਰਿਕ ਜ਼ਖਮੀ ਹੋ ਗਿਆ ਹੈ। ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ। ਇਸ ਦੌਰਾਨ ਲਸ਼ਕਰ-ਏ-ਤੋਇਬਾ ਦੇ 12 ਲੱਖ ਰੁਪਏ ਦੇ ਇਨਾਮ ਵਾਲੇ ਖ਼ਤਰਨਾਕ ਅੱਤਵਾਦੀ ਯੂਸਫ਼ ਕਾਂਤਰੂ ਸਮੇਤ ਕੁੱਲ ਪੰਜ ਅੱਤਵਾਦੀ ਮੁਕਾਬਲੇ ‘ਚ ਮਾਰੇ ਗਏ। ਇਨ੍ਹਾਂ ‘ਚ ਤਿੰਨ ਵਿਦੇਸ਼ੀ ਅੱਤਵਾਦੀਆਂ ਸਮੇਤ ਦੋ ਸਥਾਨਕ ਅੱਤਵਾਦੀ ਵੀ ਸ਼ਾਮਲ ਹਨ। ਲਸ਼ਕਰ ਦਾ ਮਾਰਿਆ ਗਿਆ ਅੱਤਵਾਦੀ ਕਾਂਤਰੂ ਪਿਛਲੇ ਮਹੀਨੇ ਬਡਗਾਮ ਵਿੱਚ ਇੱਕ ਪੁਲਿਸ ਐਸਪੀਓ ਅਤੇ ਉਸਦੇ ਭਰਾ ਦੀ ਹੱਤਿਆ ਵਿੱਚ ਵੀ ਸ਼ਾਮਲ ਸੀ। ਹੁਣ ਤੱਕ ਪੰਜ ਅੱਤਵਾਦੀ ਮਾਰੇ ਜਾ ਚੁੱਕੇ ਹਨ ਪਰ ਅਧਿਕਾਰਤ ਤੌਰ ‘ਤੇ ਇਸ ਦੀ ਪੁਸ਼ਟੀ ਹੋਣੀ ਬਾਕੀ ਹੈ।

ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਤੇ ਸਥਾਨਕ ਪੁਲਿਸ ਨੂੰ ਦੇਰ ਰਾਤ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲੇ੍ਹ ਦੇ ਮਾਲਵਾ ਇਲਾਕੇ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਦੇਰ ਰਾਤ ਸ਼ੁਰੂ ਕੀਤੇ ਗਏ ਸਰਚ ਆਪਰੇਸ਼ਨ ਦੌਰਾਨ ਇਕ ਥਾਂ ‘ਤੇ ਲੁਕੇ ਹੋਏ ਅੱਤਵਾਦੀਆਂ ਨੇ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਅਚਾਨਕ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਤੁਰੰਤ ਮੋਰਚਾ ਸੰਭਾਲ ਲਿਆ ਤੇ ਅੱਤਵਾਦੀਆਂ ਦੇ ਲੁਕੇ ਟਿਕਾਣੇ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਦੱਸ ਦੇਈਏ ਕਿ ਅਮਰਨਾਥ ਯਾਤਰਾ ਨੂੰ ਦੇਖਦੇ ਹੋਏ ਕੁਝ ਦਿਨ ਪਹਿਲਾਂ ਅੱਤਵਾਦੀਆਂ ਨੇ ਯਾਤਰਾ ‘ਚ ਵਿਘਨ ਪਾਉਣ ਦੀ ਧਮਕੀ ਦਿੱਤੀ ਸੀ। ਹਾਲਾਂਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸੁਰੱਖਿਆ ਲਈ ਸੂਬੇ ਭਰ ‘ਚ ਸੁਰੱਖਿਆ ਦੇ ਬਿਹਤਰ ਪ੍ਰਬੰਧ ਕੀਤੇ ਗਏ ਹਨ।

Comment here