ਅਪਰਾਧਸਿਆਸਤਖਬਰਾਂ

ਬਿਲਕਿਸ ਬਾਨੋ ਦੇ ਦੋਸ਼ੀਆਂ ਦੀ ਸਜ਼ਾ ਮੁਆਫੀ ਦੀ ਪਟੀਸ਼ਨ ਟਲੀ

ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਗੋਧਰਾ ਦੰਗਿਆਂ ਤੋਂ ਬਾਅਦ ਜਬਰ ਜਨਾਹ ਦਾ ਸ਼ਿਕਾਰ ਹੋਈ ਬਿਲਕਿਸ ਬਾਨੋ ਨੂੰ ਵੱਡਾ ਝਟਕਾ ਦਿੰਦਿਆਂ ਉਸ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਵਿੱਚ ਉਸ ਨੇ 11 ਦੋਸ਼ੀਆਂ ਦੀ ਸਜ਼ਾ ਮੁਆਫੀ ਦੇ ਖਿਲਫ ਪਟੀਸ਼ਨ ‘ਤੇ ਸੁਣਵਾਈ ਕਰਨ ਦੇ ਲਈ ਛੇਤੀ ਹੀ ਬੈਂਚ ਬਣਾਉਣ ਦੀ ਮੰਗ ਕੀਤੀ ਸੀ।
ਵਾਰ-ਵਾਰ ਇੱਕ ਹੀ ਗੱਲ ਦਾ ਜ਼ਿਕਰ ਨਾ ਕੀਤਾ ਜਾਵੇ-ਸੀ.ਜੇ.ਆਈ
ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐੱਸ ਨਰਸਿਮਹਾ ਦੀ ਬੈਂਚ ਨੇ ਬਿਲਕਿਸ ਬਾਨੋ ਵੱਲੋਂ ਪੇਸ਼ ਵਕੀਲ ਸ਼ੋਭਾ ਗੁਪਤਾ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਸੁਣਵਾਈ ਲਈ ਇੱਕ ਹੋਰ ਬੈਂਚ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਪਟੀਸ਼ਨ ਨੂੰ ਸੂਚੀਬੱਧ ਕੀਤਾ ਜਾਵੇਗਾ, ਪਰ ਕਿਰਪਾ ਕਰ ਕੇ ਵਾਰ-ਵਾਰ ਇੱਕੋ ਗੱਲ ਦਾ ਜ਼ਿਕਰ ਨਾ ਕਰੋ। ਇਹ ਬਹੁਤ ਪਰੇਸ਼ਾਨ ਕਰਨ ਵਾਲਾ ਹੈ।
ਸੁਣਵਾਈ ਤੋਂ ਖੁੱਦ ਵੱਖ ਹੋ ਗਏ ਜੱਜ ਬੇਲਾ ਐੱਮ ਤ੍ਰਿਵੇਦੀ
ਤੁਹਾਨੂੰ ਦੱਸ ਦੇਈਏ ਕਿ ਮੰਗਲਵਾਰ ਨੂੰ ਸੁਪਰੀਮ ਕੋਰਟ ਦੀ ਜੱਜ ਬੇਲਾ ਐਮ ਤ੍ਰਿਵੇਦੀ ਨੇ ਬਿਲਕਿਸ ਬਾਨੋ ਦੀ ਪਟੀਸ਼ਨ ‘ਤੇ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ ਸੀ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਹੁਣ ਬਿਲਕਿਸ ਬਾਨੋ ਕੇਸ ਦੀ ਸੁਣਵਾਈ ਲਈ ਨਵੀਂ ਬੈਂਚ ਦਾ ਗਠਨ ਕਰਨਾ ਪਵੇਗਾ, ਜਿਸ ਵਿੱਚ ਜਸਟਿਸ ਬੇਲਾ ਐਮ ਤ੍ਰਿਵੇਦੀ ਹਿੱਸਾ ਨਹੀਂ ਹੋਣਗੇ।
ਕੀ ਹੈ ਬਿਲਕਿਸ ਬਾਨੋ ਦਾ ਪੂਰਾ ਮਾਮਲਾ ?
ਤੁਹਾਨੂੰ ਦੱਸ ਦਈਏ ਕਿ ਬਿਲਕਿਸ ਬਾਨੋ ਕੇਸ ਦੇ ਸਾਰੇ 11 ਦੋਸ਼ੀਆਂ ਨੂੰ ਗੁਜਰਾਤ ਸਰਕਾਰ ਨੇ ਮੁਆਫੀ ਦਿੰਦੇ ਹੋਏ ਇਸ ਸਾਲ 15 ਅਗਸਤ ਨੂੰ ਰਿਹਾਅ ਕੀਤਾ ਗਿਆ ਸੀ। ਗੋਧਰਾ ਦੰਗਿਆਂ ਤੋਂ ਬਾਅਦ ਬਿਲਕਿਸ ਬਾਨੋ ਨਾਲ ਸਮੂਹਿਕ ਜਬਰ-ਜਨਾਹ ਕੀਤਾ ਗਿਆ ਸੀ। ਉਸ ਸਮੇਂ ਬਿਲਕਿਸ ਬਾਨੋ ਦੀ ਉਮਰ 21 ਸਾਲ ਸੀ ਅਤੇ ਉਹ ਪੰਜ ਮਹੀਨੇ ਦੀ ਗਰਭਵਤੀ ਸੀ। ਗੁਜਰਾਤ ਦੰਗਿਆਂ ਵਿੱਚ ਉਸ ਦੀ ਤਿੰਨ ਸਾਲ ਦੀ ਧੀ ਦੀ ਵੀ ਮੌਤ ਹੋ ਗਈ ਸੀ।

Comment here