ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਬਿਲਕਿਸ ਬਾਨੋ ਰੇਪ ਮਾਮਲੇ ਦੇ 11 ਮੁਲਜਮ਼ ਰਿਹਾਅ!!

ਮਾਮਲਾ 2002 ਦੇ ਗੁਜਰਾਤ ਦੰਗਿਆਂ ਚ ਬਿਲਕਿਸ ਸਮੂਹਿਕ ਬਲਾਤਕਾਰ ਦਾ
ਅਹਿਮਦਾਬਾਦ-ਬਿਲਕਿਸ ਬਾਨੋ ਦਾ ਪਰਿਵਾਰ 2002 ਦੇ ਗੁਜਰਾਤ ਦੰਗਿਆਂ ਦੌਰਾਨ ਬਿਲਕਿਸ ਬਾਨੋ ਦੇ ਸਮੂਹਿਕ ਬਲਾਤਕਾਰ ਅਤੇ ਉਸ ਦੇ ਪਰਿਵਾਰ ਦੇ 7 ਮੈਂਬਰਾਂ ਦੀ ਹੱਤਿਆ ਲਈ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਰੇ 11 ਦੋਸ਼ੀਆਂ ਦੀ ਰਿਹਾਈ ਦੀ ਖਬਰ ‘ਤੇ ਹੈਰਾਨ ਹੈ। ਬਿਲਕਿਸ ਬਾਨੋ ਦੇ ਪਤੀ ਯਾਕੂਬ ਰਸੂਲ ਨੇ ਕਿਹਾ ਕਿ ਉਹ ਸਾਰੇ 11 ਦੋਸ਼ੀਆਂ ਦੀ ਰਿਹਾਈ ਦੀ ਖਬਰ ਤੋਂ ਹੈਰਾਨ ਹੈ ਪਰ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦਾ। ਉਸ ਨੇ ਕਿਹਾ ਕਿ ਘਟਨਾ ਤੋਂ 20 ਸਾਲ ਬਾਅਦ ਵੀ ਉਸ ਕੋਲ, ਉਸ ਦੀ ਪਤਨੀ ਅਤੇ ਪੰਜ ਪੁੱਤਰਾਂ ਕੋਲ ਰਹਿਣ ਲਈ ਕੋਈ ਥਾਂ ਨਹੀਂ ਹੈ। ਇਸ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ 11 ਦੋਸ਼ੀਆਂ ਨੂੰ  ਗੋਧਰਾ ਸਬ-ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਗਿਆ। ਗੁਜਰਾਤ ਸਰਕਾਰ ਨੇ ਆਪਣੀ ਮੁਆਫ਼ੀ ਨੀਤੀ ਤਹਿਤ ਇਨ੍ਹਾਂ ਦੀ ਰਿਹਾਈ ਨੂੰ ਮਨਜ਼ੂਰੀ ਦਿੱਤੀ।
  ਕੀ ਹੈ ਮਾਮਲਾ
ਬਿਲਕਿਸ ਬਾਨੋ ਦੇ ਪਰਿਵਾਰ ‘ਤੇ ਅਹਿਮਦਾਬਾਦ ਨੇੜੇ ਰਣਧੀ ਕਪੂਰ ਪਿੰਡ ਵਿੱਚ ਭੀੜ ਨੇ ਹਮਲਾ ਕੀਤਾ ਸੀ।ਇਸ ਦੌਰਾਨ ਪੰਜ ਮਹੀਨਿਆਂ ਦੀ ਗਰਭਵਤੀ ਬਿਲਕਿਸ ਬਾਨੋ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ ਅਤੇ ਉਨ੍ਹਾਂ ਦੀ ਤਿੰਨ ਸਾਲਾ ਬੇਟੀ ਸਲੇਹਾ ਦਾ ਵੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਉਸ ਵੇਲੇ ਬਿਲਕਿਸ ਦੀ ਉਮਰ 20 ਸਾਲ ਦੇ ਕਰੀਬ ਸੀ। ਇਸ ਦੰਗੇ ਵਿਚ ਬਿਲਕਿਸ ਬਾਨੋ ਦੀ ਮਾਂ, ਛੋਟੀ ਭੈਣ ਅਤੇ ਹੋਰ ਰਿਸ਼ਤੇਦਾਰਾਂ ਸਮੇਤ 14 ਲੋਕ ਮਾਰੇ ਗਏ ਸਨ।
ਸੁਪਰੀਮ ਕੋਰਟ ’ਵਿਚ ਕੀਤੀ ਸੀ ਅਪੀਲ
21 ਜਨਵਰੀ 2008 ਨੂੰ ਮੁੰਬਈ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਬਿਲਕਿਸ ਬਾਨੋ ਨਾਲ ਸਮੂਹਿਕ ਬਲਾਤਕਾਰ ਅਤੇ ਪਰਿਵਾਰ ਦੇ ਸੱਤ ਮੈਂਬਰਾਂ ਦੇ ਕਤਲ ਮਾਮਲੇ ਵਿੱਚ 11 ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।ਉਨ੍ਹਾਂ ਦੀ ਸਜ਼ਾ ਨੂੰ ਬਾਅਦ ਵਿੱਚ ਬੰਬੇ ਹਾਈ ਕੋਰਟ ਨੇ ਬਰਕਰਾਰ ਰੱਖਿਆ ਸੀ।15 ਸਾਲ ਤੋਂ ਵੱਧ ਦੀ ਕੈਦ ਦੀ ਸਜ਼ਾ ਕੱਟਣ ਤੋਂ ਬਾਅਦ, ਇੱਕ ਦੋਸ਼ੀ ਨੇ ਆਪਣੀ ਸਮੇਂ ਤੋਂ ਪਹਿਲਾਂ ਰਿਹਾਈ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ। ਸੁਪਰੀਮ ਕੋਰਟ ਨੇ ਗੁਜਰਾਤ ਸਰਕਾਰ ਨੂੰ ਸਜ਼ਾ ਤੋਂ ਛੋਟ ਦੇ ਮੁੱਦੇ ‘ਤੇ ਗੌਰ ਕਰਨ ਦਾ ਨਿਰਦੇਸ਼ ਦਿੱਤਾ ਸੀ।
 ਅਦਾਲਤ ਦੇ ਨਿਰਦੇਸ਼ ਤੋਂ ਬਾਅਦ ਗੁਜਰਾਤ ਸਰਕਾਰ ਨੇ ਇਸ ਮਾਮਲੇ ਵਿੱਚ ਇੱਕ ਕਮੇਟੀ ਦਾ ਗਠਨ ਕੀਤਾ ਸੀ।ਕਮੇਟੀ ਨੇ ਕੁਝ ਮਹੀਨੇ ਪਹਿਲਾਂ ਇਸ ਕੇਸ ਦੇ ਸਾਰੇ 11 ਦੋਸ਼ੀਆਂ ਨੂੰ ਰਿਹਾਅ ਕਰਨ ਦੇ ਹੱਕ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਸੀ ਅਤੇ ਰਾਜ ਸਰਕਾਰ ਨੂੰ ਇੱਕ ਸਿਫਾਰਿਸ਼ ਭੇਜੀ ਗਈ ਸੀ, ਜਿਸ ਤੋਂ ਬਾਅਦ ਰਿਹਾਈ ਦੇ ਹੁਕਮ ਦਿੱਤੇ ਗਏ ਸਨ।ਕੀ ਸੀ ਮਾਮਲਾਬਿਲਕਿਸ ਨੇ ਆਪਣੀਆਂ ਅੱਖਾਂ ਸਾਹਮਣੇ ਪਰਿਵਾਰ ਦੇ 14 ਜੀਆਂ ਦਾ ਕਤਲ ਹੁੰਦਿਆਂ ਹੋਇਆ ਦੇਖਿਆ, ਜਿਸ ਵਿੱਚ ਉਨ੍ਹਾਂ ਦੀ ਆਪਣੀ ਧੀ ਵੀ ਸ਼ਾਮਿਲ ਸੀ।
ਗੈਂਗ ਰੇਪ ਦਾ ਸ਼ਿਕਾਰ ਬਣ ਕੇ ਅਧਮਰੀ ਹਾਲਤ ‘ਚ ਕਈ ਘੰਟਿਆਂ ਤੱਕ ਪਏ ਰਹਿਣ ਤੋਂ ਬਾਅਦ ਫਿਰ ਹੋਸ਼ ਆਉਣ ‘ਤੇ ਬੜੀ ਮੁਸ਼ਕਿਲ ਨਾਲ ਕੋਲ ਦੀ ਪਹਾੜੀ ‘ਤੇ ਲੁਕ ਕੇ ਉਨ੍ਹਾਂ ਨੇ ਆਪਣੀ ਜਾਨ ਬਚਾਈ।ਜਦੋਂ ਇਹ ਸਭ ਕੁਝ ਹੋਇਆ ਤਾਂ ਉਸ ਵੇਲੇ ਬਿਲਕਿਸ ਬਾਨੋ ਦੀ ਉਮਰ ਕਰੀਬ 20 ਸਾਲ ਦੀ ਹੀ ਹੋਵੇਗੀ। ਜਦੋਂ ਇਹ ਹਾਦਸਾ ਹੋਇਆ ਤਾਂ ਬਿਲਕਿਸ ਬਾਨੋ ਆਪਣੇ ਪਿਤਾ ਦੇ ਪਿੰਡੋਂ ਪਰਿਵਾਰ ਦੇ ਲੋਕਾਂ ਨਾਲ ਦੂਜੇ ਪਿੰਡ ਜਾ ਰਹੀ ਸੀ। ਆਪਣੇ ਪਿੰਡ ਦੀ ਗੱਲ ਕਰਦਿਆਂ ਬਿਲਕਿਸ ਨੇ ਦੱਸਿਆ, “ਪੂਰਾ ਪਰਿਵਾਰ ਖ਼ਤਮ ਹੋ ਗਿਆ ਸਾਡਾ। ਮਾਰ ਦਿੱਤਾ ਸਾਰਿਆਂ ਨੂੰ।”
ਸਾਲ 2002 ਵਿੱਚ ਜਦੋਂ ਬਿਲਕਿਸ ਨਾਲ ਬਲਾਤਕਾਰ ਹੋਇਆ ਤਾਂ ਉਹ ਉਸ ਵੇਲੇ ਗਰਭਵਤੀ ਸੀ। ਉਨ੍ਹਾਂ ਦੀ ਤਿੰਨ ਸਾਲ ਦੀ ਧੀ ਸਾਲੇਹਾ ਦਾ ਵੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

Comment here