ਇਸਲਾਮਾਬਾਦ -ਪਾਕਿਸਤਾਨ ਦੀ ਨਵੀਂ ਸ਼ਾਹਬਾਜ਼ ਸਰਕਾਰ ਦੀ ਕੈਬਨਿਟ ਵਿੱਚ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਚੇਅਰਮੈਨ ਬਿਲਾਵਲ ਭੁੱਟੋ ਨੂੰ ਵਿਦੇਸ਼ ਮੰਤਰੀ ਦਾ ਅਹੁਦਾ ਮਿਲਣ ਦੀਆਂ ਅਟਕਲਾਂ ਪਹਿਲਾਂ ਤੋਂ ਹੀ ਸਨ। ਇਹ ਅਟਕਲਾਂ ਉਦੋਂ ਹੋਰ ਤੇਜ਼ ਹੋ ਗਈਆਂ ਜਦੋਂ ਬਿਲਾਵਲ ਨਵਾਜ਼ ਸ਼ਰੀਫ ਨੂੰ ਮਿਲਣ ਲੰਡਨ ਗਏ।ਜ਼ਿਕਰਯੋਗ ਹੈ ਕਿ ਕਰੀਬ ਇਕ ਹਫਤਾ ਪਹਿਲਾਂ ਬਿਲਾਵਲ ਨੇ ਲੰਡਨ ‘ਚ ਪਾਕਿਸਤਾਨ ਮੁਸਲਿਮ ਲੀਗ ਨਵਾਜ਼ ਦੇ ਸੁਪਰੀਮੋ ਨਵਾਜ਼ ਸ਼ਰੀਫ ਨਾਲ ਮੁਲਾਕਾਤ ਕੀਤੀ ਸੀ। ਮੁਲਾਕਾਤ ਦੌਰਾਨ ਦੋਹਾਂ ਨੇ ਪਾਕਿਸਤਾਨ ਦੀ ਸਿਆਸੀ ਸਥਿਤੀ ‘ਤੇ ਚਰਚਾ ਕੀਤੀ ਅਤੇ ਰਾਜਨੀਤੀ ਅਤੇ ਰਾਸ਼ਟਰੀ ਹਿੱਤ ਨਾਲ ਜੁੜੇ ਸਾਰੇ ਮੁੱਦਿਆਂ ‘ਤੇ ਮਿਲ ਕੇ ਕੰਮ ਕਰਨ ਦੀ ਵਚਨਬੱਧਤਾ ਪ੍ਰਗਟਾਈ। ਹੁਣ ਬੀਤੇ ਦਿਨ ਬਿਲਾਵਲ ਭੁੱਟੋ ਜ਼ਰਦਾਰੀ ਨੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਵਜੋਂ ਸਹੁੰ ਚੁੱਕੀ। ਦੇਸ਼ ਦੇ ਰਾਸ਼ਟਰਪਤੀ ਆਰਿਫ ਅਲਵੀ ਨੇ ਰਾਸ਼ਟਰਪਤੀ ਭਵਨ ਵਿੱਚ ਇੱਕ ਸਾਦੇ ਸਮਾਗਮ ਵਿੱਚ 33 ਸਾਲਾ ਬਿਲਾਵਲ ਨੂੰ ਸਹੁੰ ਚੁਕਾਈ। ਇਸ ਮੌਕੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਵੀ ਮੌਜੂਦ ਸਨ। ਆਸੀਫਾ ਨੇ ਆਪਣੇ ਟਵਿੱਟਰ ਹੈਂਡਲ ‘ਤੇ ਲਿਖਿਆ ਕਿ ਪਾਕਿਸਤਾਨ ਦੇ ਇਤਿਹਾਸ ਵਿੱਚ ਸਭ ਤੋਂ ਘੱਟ ਉਮਰ ਦੇ ਵਿਦੇਸ਼ ਮੰਤਰੀ @BBhutto Zardari ਨੂੰ ਵਧਾਈਆਂ। ਕੰਮ ਮੁਸ਼ਕਲ ਹੈ ਅਤੇ ਪਿਛਲੀ ਸਰਕਾਰ ਨੇ ਸਾਡੇ ਅੰਤਰਰਾਸ਼ਟਰੀ ਮਾਣ ਨੂੰ ਠੇਸ ਪਹੁੰਚਾਈ ਹੈ ਪਰ ਮੈਨੂੰ ਕੋਈ ਸ਼ੱਕ ਨਹੀਂ ਕਿ ਤੁਸੀਂ ਸਾਡੇ ਦੇਸ਼, ਪਾਰਟੀ ਅਤੇ ਪਰਿਵਾਰ ਦਾ ਮਾਣ ਵਧਾਓਗੇ।

Comment here