ਹੁਸ਼ਿਆਰਪੁਰ-ਸ਼ਰਾਬ ਕਾਰੋਬਾਰੀ ਦੇ ਗੋਲ਼ੀਆਂ ਚਲਾਉਣ ਦੇ ਮਾਮਲੇ ਵਿੱਚ ਸਥਾਨਕ ਅਦਾਲਤ ਵੱਲੋਂ ਹੁਸ਼ਿਆਰਪੁਰ ਪੁਲਿਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਹੋਰ ਤਿੰਨ ਦਿਨਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਸੋਮਵਾਰ ਸਵੇਰੇ ਹੀ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਲਾਰੈਂਸ ਨੂੰ ਜੇਐੱਸਆਈਸੀ ਗੁਰਸ਼ੇਰ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ 21 ਜੁਲਾਈ ਤਕ ਤਿੰਨ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ। ਦੱਸਣਾ ਬਣਦਾ ਹੈ ਕਿ ਦਸਬੰਰ 2019 ਵਿੱਚ ਸਥਾਨਿਕ ਮਾਡਲ ਟਾਊਨ ਦੇ ਵਸਨੀਕ ਸ਼ਰਾਬ ਦੇ ਕਾਰੋਬਾਰੀ ਦੇ ਗੇਟ ਬਾਹਰ ਗੋਲ਼ੀਆਂ ਚਲਾਉਣ ਦੇ ਮਾਮਲੇ ਵਿੱਚ ਲਾਰੈਂਸ ਤੋਂ ਜ਼ਿਲ੍ਹਾ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਕਤ ਮਾਮਲਾ ਸ਼ਰਾਬ ਕਾਰੋਬਾਰੀ ਦੇ ਸਕਿਓਰਿਟੀ ਗਾਰਡ ਦੇ ਬਿਆਨਾਂ ’ਤੇ ਦਰਜ ਹੋਇਆ ਸੀ।
Comment here