ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਬਿਹਾਰ ਚ ਜ਼ਹਿਰੀ ਸ਼ਰਾਬ ਨੇ ਲਈਆਂ 7 ਜਾਨਾਂ

ਸਾਰਨ-ਸ਼ਰਾਬਬੰਦੀ ਦੇ ਬਾਵਜੂਦ ਬਿਹਾਰ ‘ਚ ਜ਼ਹਿਰੀਲੀ ਸ਼ਰਾਬ ਨਾਲ ਜਾਨੀ ਨੁਕਸਾਨ ਦੇ ਕਈ ਮਾਮਲੇ ਵਾਪਰਦੇ ਰਹਿੰਦੇ ਹਨ। ਹੁਣ ਇੱਥੇ ਘਟੀਆ ਸ਼ਰਾਬ ਪੀਣ ਕਾਰਨ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 15 ਹੋਰ ਬੀਮਾਰ ਹੋ ਗਏ। ਅਧਿਕਾਰੀਆਂ ਅਨੁਸਾਰ, ਜ਼ਹਿਰੀਲੀ ਸ਼ਰਾਬ ਪੀਣ ਵਾਲੇ ਕੁਝ ਲੋਕਾਂ ਦੀਆਂ ਅੱਖਾਂ ਦੀ ਰੌਸ਼ਨੀ ਚਲੀ ਗਈ ਹੈ। ਸਾਰਨ ਦੇ ਜ਼ਿਲ੍ਹਾ ਅਧਿਕਾਰੀ ਰਾਜੇਸ਼ ਮੀਣਾ ਅਨੁਸਾਰ, ਸਾਰੇ ਮਾਮਲੇ ਮਕੇਰ ਥਾਣਾ ਖੇਤਰ ਦੇ ਅਧੀਨ ਆਉਣ ਵਾਲੇ ਪਿੰਡਾਂ ਤੋਂ ਆਏ ਹਨ। ਜ਼ਿਲ੍ਹਾ ਅਧਿਕਾਰੀ ਰਾਜੇਸ਼ ਮੀਣਾ ਨੇ ਕਿਹਾ,”ਪਹਿਲੀ ਨਜ਼ਰ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਪਿੰਡ ਵਾਸੀਆਂ ਨੇ ਜ਼ਹਿਰੀਲੀ ਸ਼ਰਾਬ ਦਾ ਸੇਵਨ ਕੀਤਾ ਸੀ। ਇੱਥੇ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਪਟਨਾ ਮੈਡੀਕਲ ਕਾਲਜ ਅਤੇ ਹਸਪਤਾਲ ‘ਚ 2 ਲੋਕਾਂ ਦੀ ਮੌਤ ਹੋ ਗਈ, ਜਿੱਥੇ ਗੰਭੀਰ ਰੂਪ ਨਾਲ ਬੀਮਾਰ ਲੋਕਾਂ ਨੂੰ ਵੀਰਵਾਰ ਨੂੰ ਰੈਫਰ ਕੀਤਾ ਗਿਆ ਸੀ।”  ਅਧਿਕਾਰੀ ਨੇ ਕਿਹਾ ਕਿ ਗੰਭੀਰ ਰੂਪ ਨਾਲ ਬੀਮਾਰ 10 ਤੋਂ ਵੱਧ ਲੋਕਾਂ ਦੀਆਂ ਅੱਖਾਂ ਦੀ ਰੌਸ਼ਨੀ ਚਲੀ ਗਈ ਹੈ। ਸਾਰਨ ਦੇ ਪੁਲਸ ਸੁਪਰਡੈਂਟ ਸੰਤੋਸ਼ ਕੁਮਾਰ ਨੇ ਕਿਹਾ,”ਅਸੀਂ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਲੋਕਾਂ ਨੂੰ ਫੜਨ ਲਈ ਮਕੇਰ, ਮਢੌਰਾ ਅਤੇ ਭੇਲਡੀ ਥਾਣਾ ਖੇਤਰਾਂ ‘ਚ ਛਾਪੇਮਾਰੀ ਕਰ ਰਹੇ ਹਨ। ਇਹ ਮੁਹਿੰਮ ਖ਼ਤਮ ਹੋਣ ਤੋਂ ਬਾਅਦ ਹੀ ਅਸੀਂ ਗ੍ਰਿਫ਼ਤਾਰੀਆਂ ਦੀ ਗਿਣਤੀ ਦੱਸ ਸਕਾਂਗੇ।” ਦੱਸਣਯੋਗ ਹੈ ਕਿ ਬਿਹਾਰ ‘ਚ ਪਿਛਲੇ ਸਾਲ ਨਵੰਬਰ ਤੋਂ ਲੈ ਕੇ ਹੁਣ ਤੱਕ ਜ਼ਹਿਰੀਲੀ ਸ਼ਰਾਬ ਪੀਣ ਕਾਰਨ 50 ਤੋਂ ਵੱਧ ਲੋਕਾਂ ਦੀ ਮੌਤ ਹੋ ਚੁਕੀ ਹੈ।

Comment here