ਅਪਰਾਧਸਿਆਸਤਖਬਰਾਂ

ਬੀਜੇਪੀ ਛੱਡਦਿਆਂ ਹੀ ਸਵਾਮੀ ਮੌਰਿਆ ਦੀਆਂ ਮੁਸ਼ਕਲਾਂ ਵਧੀਆਂ

ਲਖਨਊ-ਯੂ ਪੀ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਸਵਾਮੀ ਪ੍ਰਸਾਦ ਮੌਰਿਆ ਨੇ ਲੰਘੇ ਦਿਨ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਸਮਾਜਵਾਦੀ ਪਾਰਟੀ ਜੁਆਇਨ ਕਰ ਲਈ ਸੀ, ਪਰ ਸਿਆਸੀ ਖੇਮਾ ਬਦਲਦਿਆਂ ਹੀ ਮੌਰਿਆ ਨੂੰ ਮੁਸ਼ਕਲਾਂ ਨੇ ਘੇਰ ਲਿਆ ਹੈ। ਐਮਪੀ-ਐਮਐਲਏ ਕੋਰਟ ਨੇ ਸਵਾਮੀ ਦੇ ਖਿਲਾਫ ਵਾਰੰਟ ਜਾਰੀ ਕੀਤਾ ਹੈ।  ਉੱਤਰ ਪ੍ਰਦੇਸ਼ ਵਿੱਚ ਅਗਾਮੀ ਚੋਣਾਂ ਤੋਂ ਪਹਿਲਾਂ ਯੋਗੀ ਸਰਕਾਰ ’ਚ ਕਿਰਤ ਤੇ ਰੁਜ਼ਗਾਰ ਮੰਤਰੀ ਓਬੀਸੀ ਆਗੂ ਸਵਾਮੀ ਪ੍ਰਸਾਦ ਮੌਰਿਆ ਨੇ ਭਾਜਪਾ ਤੇ ਸੂਬਾਈ ਕੈਬਨਿਟ ’ਚੋਂ ਅਸਤੀਫ਼ਾ ਦੇ ਦਿੱਤਾ ਸੀ। 2014 ‘ਚ ਹਿੰਦੂ ਦੇਵੀ-ਦੇਵਤਿਆਂ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ‘ਚ ਮੌਰਿਆ ਖਿਲਾਫ ਮਾਮਲਾ ਵਿਚਾਰ ਅਧੀਨ ਹੈ। ਇਸ ਮਾਮਲੇ ਦੀ ਸੁਣਵਾਈ ਲਈ ਜਦੋਂ ਮੌਰੀਆ ਅੱਜ ਪੇਸ਼ ਨਹੀਂ ਹੋਏ ਤਾਂ ਉਨ੍ਹਾਂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਣ ਇਸ ਮਾਮਲੇ ਦੀ ਸੁਣਵਾਈ ਲਈ 24 ਜਨਵਰੀ ਤੈਅ ਕੀਤੀ ਗਈ ਹੈ ਅਤੇ ਮੌਰਿਆ ਨੂੰ ਇਸ ਦਿਨ ਪੇਸ਼ ਹੋਣ ਲਈ ਕਿਹਾ ਗਿਆ ਹੈ। ਸਵਾਮੀ ਪ੍ਰਸਾਦ ਮੌਰਿਆ ਦੇ ਖਿਲਾਫ ਜਾਰੀ ਕੀਤਾ ਗਿਆ ਇਹ ਵਾਰੰਟ ਨਵਾਂ ਨਹੀਂ ਹੈ। ਪਹਿਲਾਂ ਜਾਰੀ ਕੀਤੇ ਵਾਰੰਟ ਅੱਜ ਮੁੜ ਜਾਰੀ ਕਰ ਦਿੱਤੇ ਗਏ ਹਨ।  2016 ਤੋਂ ਇਸ ‘ਕੇਸ ਤੇ ਸਟੇਅ ਲਗਾ ਦਿੱਤੀ ਸੀ। ਇਸੇ ਕੜੀ ‘ਚ 6 ਜਨਵਰੀ ਨੂੰ ਹੋਈ ਸੁਣਵਾਈ ਦੌਰਾਨ ਮੌਰਿਆ ਨੂੰ 12 ਜਨਵਰੀ ਨੂੰ ਅਦਾਲਤ ‘ਚ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਹ ਗੈਰ-ਹਾਜ਼ਰ ਰਹੇ।

Comment here