ਅੰਮ੍ਰਿਤਸਰ- ਪੰਜਾਬ ਵਿਚ ਬੇਅਦਬੀ ਅਤੇ ਬੰਬ ਬਲਾਸਟ ਦੀਆਂ ਘਟਨਾਵਾਂ ਕਰਕੇ ਰੈਡ ਅਲਰਟ ਜਾਰੀ ਹੈ, ਪਰ ਇਸ ਦੇ ਬਾਵਜੂਦ ਅਪਰਾਧਕ ਵਾਰਦਾਤਾਂ ਵਾਪਰ ਰਹੀਆਂ ਹਨ। ਕੁਝ ਦਿਨ ਪਹਿਲਾਂ ਪੰਜਾਬੀ ਅਦਾਕਾਰਾ ਅਤੇ ਬਿੱਗ ਬੌਸ ਫੇਮ ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਸ਼ ਸਿੰਘ ਨੇ ਭਾਜਪਾ ਜੁਆਇਨ ਕੀਤੀ ਸੀ। ਉਹਨਾਂ ਉਤੇ ਬੀਤੀ ਰਾਤ 8:00 ਵਜੇ ਕੁਝ ਲੋਕਾਂ ਨੇ ਫਾਇਰਿੰਗ ਕਰ ਦਿੱਤੀ। ਘਟਨਾ ਦੇ ਸਮੇਂ ਉਹ ਆਪਣੇ ਡਰਾਈਵਰ ਨਾਲ ਘਰ ਪਰਤ ਰਹੇ ਸਨ। ਦੋਵੇਂ ਨੇ ਕਿਸੇ ਤਰ੍ਹਾਂ ਗੋਲ਼ੀਆਂ ਤੋਂ ਬਚਾਅ ਕੀਤਾ। ਜੰਡਿਆਲਾ ਥਾਣਾ ਸਦਰ ਅਧੀਨ ਪੈਂਦੇ ਪਿੰਡ ਪੱਡੇ ਵਿੱਚ ਵਾਪਰੀ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਆਪਣੇ ਮੋਟਰਸਾਈਕਲ ‘ਤੇ ਫਰਾਰ ਹੋ ਗਿਆ। ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੀਸੀਟੀਵੀ ਫੁਟੇਜ ਨੂੰ ਵੀ ਸਕੈਨ ਕੀਤਾ ਜਾ ਰਿਹਾ ਹੈ। ਐਫਆਈਆਰ ਦਰਜ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਵਿੱਚ ਸਾਰੇ ਘਟਨਾਕ੍ਰਮ ਨੂੰ ਲੈ ਕੇ ਕਈ ਮੈਸੇਜ ਸਾਹਮਣੇ ਆਏ ਹਨ, ਜਿਸ ਦੇ ਆਧਾਰ ‘ਤੇ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਸੰਤੋਸ਼ ਸਿੰਘ ਨੇ ਦੱਸਿਆ ਕਿ ਜੇਕਰ ਪੁਲਿਸ ਨੇ ਜਲਦੀ ਹੀ ਮੁਲਜ਼ਮਾਂ ਦਾ ਪਤਾ ਨਾ ਲਗਾਇਆ ਤਾਂ ਉਹ ਪੁਲਿਸ ਦਾ ਘਿਰਾਓ ਕਰਨਗੇ। ਮੋਟਰਸਾਈਕਲ ‘ਤੇ ਸਵਾਰ ਦੋ ਵਿਅਕਤੀਆਂ ਨੇ ਉਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਉਸ ਦੀ ਕਾਰ ਨੂੰ ਗੋਲੀਆਂ ਲੱਗੀਆਂ, ਜਿਸ ਤੋਂ ਬਾਅਦ ਉਸ ਨੇ ਆਪਣਾ ਬਚਾਅ ਕੀਤਾ ਤਾਂ ਦੋਸ਼ੀ ਮੌਕੇ ‘ਤੇ ਫ਼ਰਾਰ ਹੋ ਗਏ |
Comment here