ਸਿਆਸਤਖਬਰਾਂਚਲੰਤ ਮਾਮਲੇ

ਬੀਜੇਪੀ ਵੱਲੋਂ ਚੰਡੀਗੜ੍ਹ ‘ਚ ਪ੍ਰਦਰਸ਼ਨ, ਪੁਲਿਸ ਨੇ ਬੱਸਾਂ ‘ਚ ਤੁੰਨੇ

ਚੰਡੀਗੜ੍ਹ-ਪੰਜਾਬ ‘ਚ ਕਾਨੂੰਨ ਵਿਵਸਥਾ ਤੇ ਲਗਾਤਾਰ ਜ਼ਬਰਦਸਤ ਘਮਸਾਣ ਛਿੜਿਆ ਹੋਇਆ ਹੈ। ਦੱਸ ਦੇਈਏ ਕਿ ਅੱਜ ਬੀਜੇਪੀ ਵੱਲੋਂ ਚੰਡੀਗੜ੍ਹ ‘ਚ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਬੀਜੇਪੀ ਦੀ ਲੀਡਰਸ਼ਿਪ ਵੱਲੋਂ ਵਿਧਾਨ ਸਭਾ ਵੱਲ ਕੂਚ ਕੀਤਾ ਜਾ ਰਿਹਾ ਹੈ। ਪੁਲਿਸ ਨੇ ਰਸਤੇ ਚ ਬੀਜੇਪੀ ਦੇ ਲੀਡਰਾਂ ਨੂੰ ਰੋਕ ਲਿਆ ਹੈ, ਪੰਜਾਬ ਬੀਜੇਪੀ ਪ੍ਰਧਾਨ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਹੈ ਕਿ ਪੰਜਾਬ ‘ਚ ਹਰ ਦਿਨ ਕਤਲ, ਲੁੱਟਾਂ ਖੋਹਾਂ ਹੋ ਰਹੀਆਂ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ‘ਪੰਜਾਬ ਦਾ ਭਾਈਚਾਰਾ ਅੰਮ੍ਰਿਤਪਾਲ ਤੋੜੇਗਾ’ ਨਾਲ ਹੀ ਅਸ਼ਵਨੀ ਸ਼ਰਮਾ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਆਪ ਸਰਕਾਰ ‘ਚ ਬਾਹਰ ਆ ਕੇ ਬੋਲ ਬੋਲਣ ਦੀ ਹਿੰਮਤ ਨਹੀਂ ਹੈ ਤੇ ਕਿਹਾ ਕਿ ਆਪ ਸਰਕਾਰ ਨੇ ਪੰਜਾਬ ਨੂੰ ਖ਼ਤਰੇ ਚ ਪਾ ਦਿੱਤਾ ਹੈ । ਅਸ਼ਵਨੀ ਸ਼ਰਮਾ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਸਰਕਾਰ ਨੇ ਪੰਜਾਬ ਨੂੰ ਗਲਤ ਲੋਕਾਂ ਦੇ ਹੱਥਾਂ ਚ ਦੇ ਦਿੱਤਾ ਹੈ ।

Comment here