ਸਿਆਸਤਖਬਰਾਂਚਲੰਤ ਮਾਮਲੇ

ਬੀਬੀਐੱਮਬੀ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਧਰਨੇ

ਤਰਨਤਾਰਨ : ਬੀਬੀਐੱਮਬੀ ਨੂੰ ਲੈ ਕੇ ਕੱਲ੍ਹ ਸੰਯੁਕਤ ਕਿਸਾਨ ਮੋਰਚੇ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾਂ ਲਗਾਇਆ ਗਿਆ। ਕਿਸਾਨ ਜਥੇਬੰਦੀਆਂ ਵੱਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਵਿਸ਼ਾਲ ਧਰਨਾ ਦੇ ਕੇ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ‘ਤੇ ਮੰਗ ਪੱਤਰ ਭੇਜਿਆ ਗਿਆ, ਜਿਸ ਦੀ ਅਗਵਾਈ ਜਮਹੂਰੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ, ਕੁਲ ਹਿੰਦ ਕਿਸਾਨ ਸਭਾ, ਕਿਸਾਨ ਸੰਘਰਸ਼ ਕਮੇਟੀ ਪੰਨੂ ਨੇ ਕੀਤੀ। ਇਸ ਮੌਕੇ ਸੂਬਾਈ ਆਗੂਆਂ ਨੇ ਪਰਗਟ ਸਿੰਘ ਜਾਮਾਰਾਏ, ਕੰਵਲਪ੍ਰਰੀਤ ਸਿੰਘ ਪੰਨੂ ਪਿ੍ਰਥੀਪਾਲ ਸਿੰਘ ਮਾੜੀਮੇਘਾ, ਅੰਮਿ੍ਤਪਾਲ ਸਿੰਘ ਜੌੜਾ, ਹਰਜਿੰਦਰ ਸਿੰਘ ਟਾਂਡਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ‘ਚ ਪੰਜਾਬ ਦੀ ਮੈਂਬਰੀ ਨੂੰ ਖ਼ਤਮ ਕਰ ਕੇ ਪੰਜਾਬ ਦੇ ਹੱਕਾਂ ‘ਤੇ ਡਾਕਾ ਮਾਰਿਆ ਹੈ। ਉਨਾਂ ਕਿਹਾ ਕਿ ਜੋ ਭਾਰਤ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਰੂਲਜ਼ 1974 ਵਿਚ ਬਦਲਾਅ ਕਰ ਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਬੀਬੀਐੱਮਬੀ ਵਿਚ ਪੰਜਾਬ ਦੀ ਪੱਕੀ ਮੈਂਬਰਸ਼ਿਪ ਬੰਦ ਕਰ ਦਿੱਤੀ ਹੈ। ਇਸ ਤਰਾਂ ਪੰਜਾਬ ਨੂੰ ਪਾਣੀ ਦੇ ਪ੍ਰਬੰਧ ਵਿੱਚੋਂ ਬਾਹਰ ਕੱਢ ਕੇ ਕੇਂਦਰ ਸਰਕਾਰ ਦੀ ਝਾਕ ਪੰਜਾਬ ਦੇ ਪਾਣੀ ਖੋਹਣ ‘ਤੇ ਹੈ। ਉਨਾਂ ਕਿਹਾ ਕਿ ਪੰਜਾਬ ਨੂੰ ਪਹਿਲਾਂ ਹੀ ਪਾਣੀ ਪੂਰਾ ਨਹੀਂ ਮਿਲ ਰਿਹਾ, ਪੰਜਾਬ ਦੇ ਬਣਦੇ ਕੁੱਲ ਪਾਣੀ ਦਾ ਚੌਥਾ ਹਿੱਸਾ ਹੀ ਮਿਲਦਾ ਹੈ। ਪੰਜਾਬ ਨਾਲ ਇਹ ਵਿਤਕਰਾ, ਪੰਜਾਬ ਦੀ ਮੁੜ ਵੰਡ ਤੋਂ ਹੀ ਜਾਰੀ ਹੈ ਅਤੇ ਇਸ ਧੱਕੇ ਦੇ ਉਲਟ ਪੰਜਾਬ ਦੇ ਲੋਕ ਲੰਮੇਂ ਸਮੇਂ ਤੋਂ ਲੜ ਰਹੇ ਹਨ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਨੁਮਾਇੰਦਗੀ ਖਾਰਜ ਕਰਨਾ ਵੀ ਕੇਂਦਰੀ ਹਕੂਮਤ ਦਾ ਉਸੇ ਦਿਸ਼ਾ ‘ਚ ਪੁੱਟਿਆ ਕਦਮ ਹੈ। ਆਗੂਆਂ ਨੇ ਕਿਹਾ ਕਿ 1966 ਦੇ ਪੰਜਾਬੀ ਸੂਬਾ ਹੋਂਦ ਵਿਚ ਆਉਣ ਸਮੇਂ ਤੋਂ ਬੀਬੀਐੱਮਬੀ ਵਿਚ ਨੁਮਾਇੰਦਗੀ, ਪਾਣੀ ਤੇ ਬਿਜਲੀ ਸਬੰਧੀ ਹਿੱਸਾ ਤੈਅ ਹੋਇਆ ਹੈ ਤੇ ਪੰਜਾਬ ਦੀ ਧਰਤੀ ਬੰਜਰ ਹੋ ਰਹੀ ਹੈ ਅਤੇ ਪੰਜਾਬ ਦੇ ਵੱਡੇ ਹਿੱਸੇ ਵਿਚ ਪਾਣੀ ਦਾ ਪੱਧਰ ਖਤਰਨਾਕ ਹੱਦ ਤਕ ਨੀਵਾਂ ਚਲਾ ਗਿਆ ਹੈ, ਜਿਸ ਕਰ ਕੇ ਪੰਜਾਬ ਦੇ 117 ਬਲਾਕਾਂ ਵਿਚੋਂ 109 ਬਲਾਕ ਡਾਰਕ ਜ਼ੋਨ ਬਣ ਗਏ ਹਨ। ਉਨਾਂ੍ਹ ਕਿਹਾ ਕਿ ਦੂਜੇ ਪਾਸੇ ਪੰਜਾਬ ਦੇ ਪਾਣੀਆਂ ਨੂੰ ਰਾਜਸਥਾਨ ਤੇ ਦਿੱਲੀ ਨੂੰ ਮੁਫ਼ਤ ਵਿਚ ਲੁਟਾਇਆ ਜਾ ਰਿਹਾ ਹੈ। ਦਰਿਆਈ ਪਾਣੀਆਂ ਵਿੱਚੋਂ ਪੰਜਾਬ ਦਾ ਹਿੱਸਾ ਵਧਾਕੇ ਇਸ ਸੰਕਟ ਦਾ ਪੱਕਾ ਹੱਲ ਕੀਤਾ ਜਾਵੇ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ‘ਚ ਪੰਜਾਬ ਦੀ ਮੈਂਬਰੀ ਬਹਾਲ ਕੀਤੀ ਜਾਵੇ। ਇਨਾਂ੍ਹ ਆਗੂਆਂ ਨੇ ਕਿਹਾ ਕਿ ਯੁਕਰੇਨ ਅਤੇ ਰੂਸ ਵਿਚਾਲੇ ਚੱਲ ਰਹੀ ਜੰਗ ਦੁਨੀਆਂ ਭਰ ਦੀ ਅਮਨ ਸ਼ਾਂਤੀ ਲਈ ਖ਼ਤਰਾ ਹੈ। ਭਾਰਤ ਸਰਕਾਰ ਦੋਵਾਂ ਦੇਸ਼ਾਂ ਨਾਲ ਗੱਲਬਾਤ ਕਰਦਿਆਂ ਇਸ ਜੰਗ ਨੂੰ ਜਲਦ ਖ਼ਤਮ ਕਰਵਾਉਣ ‘ਚ ਆਪਣੀ ਭੂਮਿਕਾ ਨਿਭਾਵੇ। ਯੂਕਰੇਨ ‘ਚ ਪੜ੍ਹਨ ਗਏ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਅਤ ਦੇਸ਼ ਵਾਪਸੀ ਲਈ ਯਤਨ ਹੋਰ ਤੇਜ਼ ਕੀਤੇ ਜਾਣ। ਇਸ ਮੌਕੇ ਬਹੁਤ ਸਾਰੇ ਹੋਰਨਾਂ ਕਿਸਾਨਾਂ ਨੇ ਵੀ ਸੰਬੋਧਨ ਕੀਤਾ।

Comment here