ਸਿਆਸਤਖਬਰਾਂਚਲੰਤ ਮਾਮਲੇ

ਬੀਬੀ ਜਗੀਰ ਕੌਰ ਅਕਾਲੀ ਦਲ ’ਚੋਂ ਮੁਅੱਤਲ

ਚੰਡੀਗੜ੍ਹ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਕਸੁੱਤੀ ਸਥਿਤ ਵਿਚ ਫਸ ਗਿਆ ਹੈ। ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਐੱਸ. ਜੀ. ਪੀ. ਸੀ. ਪ੍ਰਧਾਨ ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ਨੇ ਪਾਰਟੀ ’ਚੋਂ ਮੁਅੱਤਲ ਕਰ ਦਿੱਤਾ ਹੈ। ਬੀਬੀ ਜਗੀਰ ਕੌਰ iਖ਼ਲਾਫ਼ ਇਹ ਵੱਡੀ ਕਾਰਵਾਈ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਕੀਤੀ ਗਈ ਹੈ। ਅਨੁਸ਼ਾਸਨੀ ਕਮੇਟੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ’ਚੋਂ ਮੁਅੱਤਲ ਕੀਤਾ ਹੈ। ਇਸ ਤੋਂ ਇਲਾਵਾ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਤੋਂ 48 ਘੰਟਿਆਂ ਵਿਚ ਜਵਾਬ ਮੰਗਿਆ ਹੈ। ਪਾਰਟੀ ਨੇ ਆਖਿਆ ਹੈ ਕਿ ਬੀਬੀ ਜਗੀਰ ਕੌਰ 48 ਘੰਟਿਆਂ ਦੌਰਾਨ ਪਾਰਟੀ ਪੱਧਰ ’ਤੇ ਆਪਣੀ ਗੱਲ ਰੱਖ ਸਕਦੇ ਹਨ। ਇਸ ਤੋਂ ਇਲਾਵਾ ਉਹ ਮੀਡੀਆ ਵਿਚ ਐੱਸ. ਜੀ. ਪੀ. ਸੀ. ਚੋਣਾਂ ਤੋਂ ਪੈਰ ਪਿਛਾਂਹ ਖਿੱਚਣ ਦਾ ਵੀ ਐਲਾਨ ਵੀ ਕਰਨ, ਜੇਕਰ ਉਹ ਅਜਿਹਾ ਨਹੀਂ ਕਰਦੇ ਹਨ ਤਾਂ ਪਾਰਟੀ ਉਨ੍ਹਾਂ iਖ਼ਲਾਫ਼ ਇਸ ਤੋਂ ਸਖ਼ਤ ਕਾਰਵਾਈ ਕਰੇਗੀ।
ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਬੀਬੀ ਜਗੀਰ ਕੌਰ ਨੇ ਪਾਰਟੀ ਫ਼ੈਸਲੇ ਤੋਂ ਬਾਹਰ ਜਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੀਆਂ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਸੀ, ਜਿਸ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਸੁਰਜੀਤ ਸਿੰਘ ਰੱਖੜਾ ਨੇ ਉਨ੍ਹਾਂ ਨੂੰ ਮਨਾਉਣ ਦੇ ਯਤਨ ਵੀ ਕੀਤੇ ਪਰ ਉਨ੍ਹਾਂ ਆਪਣੇ ਫ਼ੈਸਲੇ ’ਤੇ ਕਾਇਮ ਰਹਿਣ ਦਾ ਐਲਾਨ ਕਰ ਦਿੱਤਾ ਸੀ।

Comment here