ਅਪਰਾਧਸਿਆਸਤਖਬਰਾਂ

ਬੀ.ਐੱਸ.ਐੱਫ. ਨੇ ਬੰਗਲਾਦੇਸ਼ੀ ਤੇ ਪਾਕਿ ਘੁਸਪੈਠੀਆਂ ਕੀਤਾ ਕਾਬੂ

ਨਵੀਂ ਦਿੱਲੀ-ਬੀ.ਐੱਸ.ਐੱਫ. ਦੇ ਇਕ ਬੁਲਾਰੇ ਨੇ ਦੱਸਿਆ ਕਿ ਸੀਮਾ ਸੁਰੱਖਿਆ ਬੱਲ ਨੇ ਕੌਮਾਂਤਰੀ ਸਰਹੱਦ ਰਾਹੀਂ ਭਾਰਤ ਵਿਚ ਘੁਸਪੈਠ ਕਰ ਰਹੇ ਇਕ ਬੰਗਲਾਦੇਸ਼ੀ ਤੇ ਇਕ ਪਾਕਿਸਤਾਨੀ ਨਾਗਰਿਕ ਨੂੰ ਵੱਖ-ਵੱਖ ਮਾਮਲਿਆਂ ਵਿਚ ਫੜਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਬੀ.ਐੱਸ.ਐੱਫ. ਦੇ ਇਕ ਬੁਲਾਰੇ ਨੇ ਦੱਸਿਆ ਕਿ ਪਹਿਲੇ ਮਾਮਲੇ ਵਿਚ ਅੰਮ੍ਰਿਤਸਰ ਸੈਕਟਰ ਵਿਚ ਰਾਜਾਤਾਲ ਸੀਮਾ ਚੌਕੀ ਨੇੜੇ ਬੀਤੀ ਰਾਤ ਬੰਗਲਾਦੇਸ਼ੀ ਵਿਅਕਤੀ ਨੂੰ ਫੜਿਆ ਗਿਆ ਸੀ। ਬੁਲਾਰੇ ਨੇ ਦੱਸਿਆ ਕਿ ਡਿਊਟੀ ‘ਤੇ ਤਾਇਨਾਤ ਬੀ.ਐੱਸ.ਐੱਫ. ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਵਿਅਕਤੀ ‘ਤੇ ਗੋਲ਼ੀ ਚਲਾਈ ਤੇ ਫਿਰ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਪੁੱਛਗਿੱਛ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਵਿਅਕਤੀ ਬੰਗਲਾਦੇਸ਼ੀ ਨਾਗਰਿਕ ਹੈ। ਉਸ ਤੋਂ ਹੋਰ ਪੁੱਛਗਿੱਛ ਦੇ ਅਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਉੱਧਰ, ਇਕ ਪਾਕਿਸਤਾਨੀ ਵਿਅਕਤੀ ਨੂੰ ਗੁਰਦਾਸਪੁਰ ਸੈਕਟਰ ‘ਚ ਬੀ.ਐੱਸ.ਐੱਫ. ਚੌਕੀ ‘ਨਿੱਕਾ’ ਨੇੜਿਓਂ ਸਰਹੱਦ ਤੋਂ ਦੁਪਹਿਰ ਨੂੰ ਕਾਬੂ ਕੀਤਾ ਗਿਆ। ਬੁਲਾਰੇ ਨੇ ਦੱਸਿਆ ਕਿ ਘੁਸਪੈਠੀਏ ਨੇ ਕੌਮਾਂਤਰੀ ਸੀਮਾ ਪਾਰ ਕਰ ਲਈ ਸੀ ਤੇ ਭਾਰਤੀ ਖੇਤਰ ਵਿਚ ਦਾਖ਼ਲ ਹੋ ਚੁੱਕਿਆ ਸੀ। ਸ਼ੁਰੂਆਤੀ ਪੁੱਛਗਿੱਛ ਵਿਚ ਉਸ ਨੇ ਆਪਣਾ ਨਾਂ ਆਮਿਰ ਰਜ਼ਾ ਦੱਸਿਆ ਹੈ ਜੋ ਪਾਕਿਸਤਾਨ ਦੇ ਸਿਆਲਕੋਟ ਜ਼ਿਲ੍ਹੇ ਦਾ ਰਹਿਣ ਵਾਲਾ ਹੈ।

Comment here