ਸਿਆਸਤਖਬਰਾਂਚਲੰਤ ਮਾਮਲੇ

ਬੀ.ਐੱਸ.ਐੱਫ. ਨੇ ਵਾਹਗਾ ਬਾਰਡਰ ‘ਤੇ ਝੰਡਾ ਲਹਿਰਾ ਕੇ ਪਾਕਿ ਰੇਂਜਰਾਂ ਨੂੰ ਵੰਡੀ ਮਠਿਆਈ

ਅੰਮ੍ਰਿਤਸਰ-ਅੱਜ ਅੰਮ੍ਰਿਤਸਰ ਦੇ ਨਜ਼ਦੀਕ ਅਟਾਰੀ-ਵਾਹਗਾ ਸਰਹੱਦ ‘ਤੇ ਬੀ. ਐੱਸ. ਐੱਫ. ਦੇ ਅਧਿਕਾਰੀਆਂ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਬੀ. ਐੱਸ. ਐੱਫ. ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਹੱਦ ‘ਤੇ ਤਾਇਨਾਤ ਬੀ. ਐੱਸ. ਐੱਫ. ਵੱਲੋਂ ਹਮੇਸ਼ਾ ਹੀ ਦੇਸ਼ ਦੀ ਸੁਰੱਖਿਆ ਲਈ ਸਖ਼ਤ ਪ੍ਰਬੰਧ ਕੀਤੇ ਜਾਂਦੇ ਹਨ ਅਤੇ ਅਧਿਕਾਰੀਆਂ ਦੇ ਮੁਤਾਬਕ ਜਦੋਂ ਵੀ ਪਾਕਿਸਤਾਨ ਜਾਂ ਭਾਰਤ ‘ਚ ਕੋਈ ਤਿਉਹਾਰ ਜਾਂ ਖੁਸ਼ੀ ਦਾ ਮੌਕਾ ਹੁੰਦਾ ਹੈ, ਉਸ ਸਮੇਂ ਅਸੀਂ ਪਾਕਿਸਤਾਨੀ ਰੇਂਜਰਾਂ ਨੂੰ ਅਤੇ ਪਾਕਿਸਤਾਨੀ ਰੇਂਜਰ ਸਾਨੂੰ ਮਠਿਆਈਆਂ ਦੇ ਕੇ ਖੁਸ਼ੀ ਦਾ ਇਜ਼ਹਾਰ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਦਿਨ ਅਸੀਂ ਲੋਕਾਂ ਨੂੰ ਇਹ ਸੁਨੇਹਾ ਦੇਣਾ ਚਾਹੁੰਦੇ ਹਾਂ ਕਿ ਉਹ ਬੀ. ਐੱਸ. ਐੱਫ. ਦੇ ਜਵਾਨਾਂ ਕਰਕੇ ਖ਼ੁਦ ਨੂੰ ਸੁਰੱਖਿਅਤ ਮਹਿਸੂਸ ਕਰਨ ਅਤੇ ਅਸੀਂ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਦੇਸ਼ ‘ਚ ਵਾਪਰਨ ਨਹੀਂ ਦੇਵਾਂਗੇ।

Comment here