ਅਪਰਾਧਸਿਆਸਤਖਬਰਾਂ

ਬੀ ਕੇ ਯੂ ਕ੍ਰਾਂਤੀਕਾਰੀ ਨੇ ਮੋਦੀ ਦੀ ਰੈਲੀ ਰੋਕਣ ਦੀ ਲਈ ਜ਼ਿੰਮੇਵਾਰੀ

ਚੰਡੀਗੜ੍ਹ-ਫਿਰੋਜ਼ਪੁਰ ਜ਼ਿਲ੍ਹੇ ਦੇ ਪਿਯਾਰੇਨਾ ਪਿੰਡ ਵਿਚ ਪੀਐੱਮ ਮੋਦੀ ਦੇ ਕਾਫ਼ਲੇ ਨੂੰ ਰੋਕਣ ਦੀ ਜ਼ਿੰਮੇਵਾਰੀ ਭਾਰਤੀ ਕਿਸਾਨ ਸੰਘ (ਕ੍ਰਾਂਤੀਕਾਰੀ) ਦੇ ਮੈਂਬਰਾਂ ਨੇ ਲਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਦੇ ਫਿਰੋਜ਼ਪੁਰ ਦੌਰੇ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿਚ ਵੱਡੀ ਕੁਤਾਹੀ ਹੋਈ। ਇਸ ਕਾਰਨ ਕਰ ਕੇ ਉਨ੍ਹਾਂ ਨੂੰ ਵਿਚ ਹੀ ਆਪਣਾ ਦੌਰਾ ਰੱਦ ਕਰ ਕੇ ਵਾਪਸ ਦਿੱਲੀ ਜਾਣਾ ਪਿਆ।ਪੀਐੱਮ ਮੋਦੀ ਨੇ ਪੰਜਾਬ ਦੌਰੇ ਦੇ ਵਿਰੋਧ ਵਿਚ ਕਿਸਾਨਾਂ ਦੇ ਇਕ ਸਮੂਹ ਨੇ ਪਿਯਾਰੇਨਾ ਪਿੰਡ ਕੋਲ ਫਲਾਈਓਵਰ ਨੂੰ ਜਾਮ ਕਰ ਦਿੱਤਾ ਸੀ। ਜਿਸ ਸਮੇਂ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਘੁੜਸਵਾਰਾਂ ਨੂੰ ਆਉਂਦੇ ਦੇਖਿਆ, ਉਹ ਕਥਿਤ ਤੌਰ ’ਤੇ ਸੜਕਾਂ ’ਤੇ ਬੈਠ ਗਏ ਤੇ ਨਾਅਰੇਬਾਜ਼ੀ ਕਰਨ ਲੱਗੇ। ਸੂਤਰਾਂ ਦਾ ਕਹਿਣਾ ਹੈ ਕਿ ਪ੍ਰਦਰਸ਼ਨਕਾਰੀ ਹਰੇ ਤੇ ਲਾਲ ਝੰਡੇ ਲਏ ਹੋਏ ਸਨ, ਜੋ ਕਿ ਬੀਕੇਯੂ ਕ੍ਰਾਂਤੀਕਾਰੀ ਦੇ ਝੰਡੇ ਹਨ।
ਬੀਕੇਯੂ (ਕ੍ਰਾਂਤੀਕਾਰੀ) ਦੇ ਜਨਰਲ ਸਕੱਤਰ ਬਲਦੇਵ ਜੀਰਾ ਨੇ ਦਾਅਵਾ ਕੀਤਾ ਹੈ ਕਿ ਕਿਸਾਨਾਂ ਨੇ ‘ਹੰਕਾਰੀ ਮੋਦੀ’ ਨੂੰ ਸਬਕ ਸਿਖਾਇਆ ਹੈ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰੈੱਸ ਸਕੱਤਰ ਅਵਤਾਰ ਮਹਮਾ ਨੇ ਦੱਸਿਆ ਕਿ 31 ਦਸੰਬਰ ਨੂੰ ਬਰਨਾਲਾ ਵਿਚ ਸੱਤ ਕਿਸਾਨ ਯੂਨੀਅਨਾਂ ਦੀ ਬੈਠਕ ਹੋਈ ਸੀ, ਜਿਸ ਵਿਚ ਪੀਐੱਮ ਦੇ ਦੌਰੇ ਦੌਰਾਨ ਵੱਡੇ ਪੈਮਾਨੇ ’ਤੇ ਵਿਰੋਧ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਲਿਆ ਗਿਆ ਸੀ। ਉਨ੍ਹਾਂ ਨੇ ਕਿਹਾ, ਹਰੇਕ ਸੰਗਠਨ ਨੂੰ ਇਕ ਪਿੰਡ ਵਿਚ ਆਪਣੀ ਤਾਕਤ ਦੇ ਆਧਾਰ ’ਤੇ ਵੱਖ-ਵੱਖ ਥਾਵਾਂ ’ਤੇ ਵਿਰੋਧ ਕਰਨਾ ਸੀ। ਬੀਕੇਯੂ ਕ੍ਰਾਂਤੀਕਾਰੀ ਪਿਯਾਰੇਨਾ ਪਿੰਡ ਵਿਚ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਨੇ ਸਵੇਰੇ ਸਾਢੇ ਦਸ ਵਜੇ ਤੋਂ ਰਸਤੇ ਦੀ ਘੇਰਾਬੰਦੀ ਕਰ ਰੱਖੀ ਸੀ।

Comment here