ਅਜਬ ਗਜਬਅਪਰਾਧਸਿਆਸਤਖਬਰਾਂਦੁਨੀਆ

ਬੁਸ਼ਰਾ ਬੀਬੀ ਇਮਰਾਨ ਨੂੰ ਬਚਾਉਣ ਲਈ ਕਰ ਰਹੀ ਖੂਨੀ ਜਾਦੂ

ਇਸਲਾਮਾਬਾਦ— ਪਾਕਿਸਤਾਨ ‘ਚ ਸੱਤਾ ਬਚਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗੁਪਤ ਪਤਨੀ ਬੁਸ਼ਰਾ ਬੀਬੀ ਅਤੇ ਉਨ੍ਹਾਂ ਦਾ ਜਾਦੂ-ਟੂਣਾ ਫਿਰ ਤੋਂ ਸੁਰਖੀਆਂ ‘ਚ ਆ ਗਿਆ ਹੈ। ਪਾਕਿਸਤਾਨ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਸਭ ਤੋਂ ਅੱਗੇ ਰਹੇ ਸ਼ਾਹਬਾਜ਼ ਸ਼ਰੀਫ ਨੇ ਦਾਅਵਾ ਕੀਤਾ ਹੈ ਕਿ ਇਮਰਾਨ ਖਾਨ ਦੇ ਘਰ ਬਨੀਗਾਲਾ ਵਿੱਚ ਜਾਦੂ-ਟੂਣੇ ਲਈ ਟਨ ਮੀਟ ਸਾੜਿਆ ਜਾ ਰਿਹਾ ਹੈ। ਸ਼ਾਹਬਾਜ਼ ਬੁਸ਼ਰਾ ਬੀਬੀ ਦਾ ਜ਼ਿਕਰ ਕਰ ਰਿਹਾ ਸੀ, ਜੋ ਆਪਣੇ ਆਪ ਨੂੰ ‘ਪੀਰ’ ਦੱਸਦੀ ਹੈ ਅਤੇ ਉਸ ‘ਤੇ ਅਕਸਰ ਜਾਦੂ-ਟੂਣਾ ਕਰਨ ਦਾ ਦੋਸ਼ ਲਗਾਇਆ ਜਾਂਦਾ ਹੈ। ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਖਿਲਾਫ ਵਿਰੋਧੀ ਧਿਰ ਨੇ ਜੋ ਬੇਭਰੋਸਗੀ ਮਤਾ ਲਿਆਂਦਾ ਹੈ, ਉਸ ‘ਤੇ 3 ਅਪ੍ਰੈਲ ਨੂੰ ਵੋਟਿੰਗ ਹੋਣੀ ਹੈ। ਇਸ ਦੌਰਾਨ ਆਖਰੀ ਬਾਜ਼ੀ ਖੇਡਦੇ ਹੋਏ ਇਮਰਾਨ ਖ਼ਾਨ ਨੇ ਆਪਣੀ ਪਾਰਟੀ ਪੀਟੀਆਈ (ਪਾਕਿਸਤਾਨ ਤਹਿਰੀਕ-ਏ-ਇਨਸਾਫ਼) ਦੇ ਸਾਰੇ ਸੰਸਦ ਮੈਂਬਰਾਂ ਨੂੰ ਵ੍ਹਿਪ ਜਾਰੀ ਕਰ ਕੇ ਉਨ੍ਹਾਂ ਨੂੰ ਅਵਿਸ਼ਵਾਸ ਪ੍ਰਸਤਾਵ ‘ਤੇ ਵੋਟਿੰਗ ਵਾਲੇ ਦਿਨ ਸਦਨ ਦੀ ਕਾਰਵਾਈ ਤੋਂ ਗ਼ੈਰਹਾਜ਼ਰ ਰਹੇ। ਇਮਰਾਨ ਖ਼ਾਨ ਵੱਲੋਂ ਸੰਸਦ ਮੈਂਬਰਾਂ ਨੂੰ ਜਾਰੀ ਇਸ ਪੱਤਰ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਜਿਹੜੇ ਸੰਸਦ ਮੈਂਬਰ ਇਸ ਹੁਕਮ ਦੀ ਉਲੰਘਣਾ ਕਰਨਗੇ, ਉਨ੍ਹਾਂ ਖ਼ਿਲਾਫ਼ ਦਲ-ਬਦਲ ਵਿਰੋਧੀ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਇਮਰਾਨ ਖਾਨ ਦੀ ਸਰਕਾਰ ਦੇ ਸਹਿਯੋਗੀ ਐੱਮਕਿਓਐੱਮ-ਪਾਕਿਸਤਾਨ ਨੇ ਵਿਰੋਧੀ ਪਾਰਟੀਆਂ ਨਾਲ ਹੱਥ ਮਿਲਾਇਆ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਮਰਾਨ ਖਾਨ ਦੀ ਸਰਕਾਰ ਡਿੱਗਣੀ ਯਕੀਨੀ ਹੈ। ਹਾਲਾਂਕਿ, ਐਮਕਿਊਐਮ-ਪਾਕਿਸਤਾਨ ਨੂੰ ਮਨਾਉਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਮਰਾਨ ਖਾਨ ਨੇ ਸਿੰਧ ਦੇ ਰਾਜਪਾਲ ਇਮਰਾਨ ਇਸਮਾਈਲ ਨੂੰ ਸਵੇਰੇ 4.30 ਵਜੇ ਐੱਮਕਿਓਐੱਮ ਪੀ ਲੀਡਰਸ਼ਿਪ ਨੂੰ ਮਿਲਣ ਲਈ ਭੇਜਿਆ। ਸੂਤਰਾਂ ਮੁਤਾਬਕ ਪਾਕਿਸਤਾਨ ਤਹਿਰੀਕ-ਏ-ਇਨਸਾਫ਼  ਦੇ ਵਫ਼ਦ ਵਿੱਚ ਰੱਖਿਆ ਮੰਤਰੀ ਪਰਵੇਜ਼ ਖੱਟਕ ਵੀ ਸ਼ਾਮਲ ਹਨ।

Comment here