ਸਿਆਸਤਖਬਰਾਂ

ਬੇਅਦਬੀ ਘਟਨਾਵਾਂ ਦੀ ਮੰਗ ਚੁੱਕੇ ਹਾਂ ਮਾਫੀ-ਸੁਖਬੀਰ ਬਾਦਲ

ਅੰਮ੍ਰਿਤਸਰ-ਸ਼੍ਰੋਮਣੀ ਕਮੇਟੀ ਦੇ 101 ਸਾਲਾ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦਾ ਹੋਕਾ ਦਿੰਦਿਆਂ ਅਪੀਲ ਕੀਤੀ  ਕਿ ਸਮੁੱਚਾ ਪੰਥ ਇਕ ਝੰਡੇ ਹੇਠ ਇਕੱਠਾ ਹੋਵੇ। ਉਹ ਅੱਜ ਇੱਥੇ ਦਰਬਾਰ ਸਾਹਿਬ ਕੰਪਲੈਕਸ ਵਿੱਚ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਸਮਾਗਮ ਵਿੱਚ ਸੰਬੋਧਨ ਕਰਦਿਆਂ ਉਨ੍ਹਾਂ ਆਖਿਆ ਕਿ ਬੇਅਦਬੀ ਮਾਮਲਿਆਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਉਹ ਪਾਰਟੀ ਜ਼ਿੰਮੇਵਾਰ ਠਹਿਰਾ ਰਹੀ ਹੈ ਜਿਸ ਨੇ ਖ਼ੁਦ ਟੈਂਕਾਂ ਤੇ ਤੋਪਾਂ ਨਾਲ ਇੱਥੇ ਹਮਲਾ ਕੀਤਾ ਤੇ ਕਈ ਵਾਰ ਸਿੱਖ ਸੰਸਥਾ ਨੂੰ ਕਮਜ਼ੋਰ ਕਰਨ ਦਾ ਯਤਨ ਕੀਤਾ। ਉਨ੍ਹਾਂ ਕਿਹਾ ਕਿ ਬੇਅਦਬੀ ਘਟਨਾਵਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਵਾਪਰੀਆਂ ਜਿਸ ਦਾ ਅਫ਼ਸੋਸ ਹੈ ਤੇ ਅਕਾਲੀ ਦਲ ਵੱਲੋਂ ਪੰਥ ਕੋਲੋਂ ਮੁਆਫੀ ਮੰਗੀ ਜਾ ਚੁੱਕੀ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਦੋਸ਼ ਲਾਇਆ ਕਿ ਕਾਂਗਰਸ ਅਤੇ ਹੋਰ ਅਜਿਹੀਆਂ ਧਿਰਾਂ ਸਿੱਖ ਜਥੇਬੰਦੀ ਨੂੰ ਖੋਰਾ ਲਾਉਣ ਦਾ ਯਤਨ ਕਰ ਰਹੀਆਂ ਹਨ ਜਿਸ ਤੋਂ ਪੰਥ ਨੂੰ ਸੁਚੇਤ ਹੋਣ ਦੀ ਲੋੜ ਹੈ। ਸਮਾਗਮ ਨੂੰ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੀ ਸੰਬੋਧਨ ਕੀਤਾ।

Comment here