ਅਪਰਾਧਸਿਆਸਤਖਬਰਾਂ

ਬੇਅਦਬੀ ਨਾਲ ਜੁੜੇ ਚਾਰ ਡੇਰਾ ਪ੍ਰੇਮੀਆਂ ਨੂੰ ਮਿਲੀ ਜ਼ਮਾਨਤ

ਫਰੀਦਕੋਟ- ਬੇਅਦਬੀ ਮਾਮਲੇ ਵਿੱਚ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੂੰ ਦੂਜਾ ਵੱਡਾ ਝਟਕਾ ਵੱਜਿਆ ਹੈ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਤੋਂ ਬਾਅਦ ਹੁਣ ਵਿਵਾਦਿਤ ਪੋਸਟਰ ਮਾਮਲੇ ‘ਚ ਵੀ  ਫਰੀਦਕੋਟ ਅਦਾਲਤ ਨੇ ਚਾਰ ਮੁਲਜ਼ਮ ਡੇਰਾ ਪ੍ਰੇਮੀਆਂ ਸ਼ਕਤੀ ਸਿੰਘ, ਰਣਜੀਤ ਸਿੰਘ, ਬਲਜੀਤ ਸਿੰਘ ਅਤੇ ਸੁਖਜਿੰਦਰ ਸਿੰਘ ਸਨੀ ਕੰਡਾ ਨੂੰ ਜਮਾਨਤ ਦੇ ਦਿੱਤੀ  ਹੈ। ਇਹ ਡੇਰਾ ਪ੍ਰੇਮੀ ਐਫ ਆਈ ਆਰ ਨੰਬਰ 117/2015 ਵਿਚ ਨਾਮਜਦ ਸਨ।  ਇਹਨਾਂ ਦੀ ਰਿਹਾਈ ਦਾ ਰਸਤਾ ਸਾਫ਼ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਬਰਗਾੜੀ ਦੇ ਗੁਰਦੁਆਰਾ ਸਾਹਿਬ ਦੀ ਕੰਧ ਤੇ ਹੱਥ ਲਿਖਤ ਭਡ਼ਕਾਊ ਪੋਸਟਰ ਲਾਉਣ ਦੇ ਸਬੰਧ ’ਚ ਥਾਣਾ ਬਾਜਾਖਾਨਾ ਵਿਖੇ ਸਤੰਬਰ 2015 ਨੂੰ ਐੱਫ.ਆਈ.ਆਰ. ਨੰਬਰ 117 ਦਰਜ ਹੋਈ ਸੀ।

Comment here