ਸਿਆਸਤਖਬਰਾਂਦੁਨੀਆ

ਬੇਅਦਬੀ ਮਾਮਲਿਆਂ ਦੀ ਪੈਰਵਈ ਹੁਣ ਰਾਜਵਿੰਦਰ ਬੈਂਸ ਕਰਨਗੇ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਬਰਗਾੜੀ ਮਾਮਲਿਆਂ ਦੀ ਅਦਾਲਤ ਵਿਚ ਪੈਰਵੀ ਕਰਨ ਲਈ ਵਕੀਲ ਰਾਜਵਿੰਦਰ ਬੈਂਸ ਨੂੰ ਸਪੈਸ਼ਲ ਪ੍ਰਾਸਿਕਿਊਟਰ ਨਿਯੁਕਤ ਕਰ ਦਿੱਤਾ ਹੈ। ਮਾਮਲੇ ਵਿਚ ਨਵਜੋਤ ਸਿੰਘ ਸਿੱਧੂ ਕਾਫੀ ਹਮਲਾਵਰ ਸਨ। ਸਿੱਧੂ ਨੂੰ ਇਸ ਗੱਲ ਦਾ ਇਤਰਾਜ਼ ਸੀ ਕਿ ਬੇਅਦਬੀ ਮਾਮਲਿਆਂ ਵਿਚ ਸਰਕਾਰ ਖ਼ਿਲਾਫ਼ ਕੇਸ ਲੜਨ ਵਾਲੇ ਏਪੀਐੱਸ ਦਿਓਲ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਲਗਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਿੱਧੂ ਨੇ ਪਾਰਟੀ ਦੇ ਸੂਬਾ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

Comment here