ਅਪਰਾਧਸਿਆਸਤਖਬਰਾਂ

ਬੇਅਦਬੀ ਮਾਮਲੇ ‘ਚ ਰਾਮ ਰਹੀਮ ਦੀ ਪਟੀਸ਼ਨ ‘ਤੇ ਸੁਣਵਾਈ

ਚੰਡੀਗੜ੍ਹ-ਕੋਟਕਪੂਰਾ ਅੰਦਰ 2015 ਵਿੱਚ ਵਾਪਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਅਤੇ ਸਰੂਪਾਂ ਦੀ ਬੇਅਦਬੀ ਦੇ ਮਾਮਲੇ ਵਿੱਚ ਆਪਣੇ ਸਮਰਥਕਾਂ ਸਮੇਤ ਨਾਮਜ਼ਦ ਹੋਏ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਪਾਕੇ ਸੀਬੀਆਈ ਤੋਂ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਰਾਮ ਰਹੀਮ ਨੇ ਇਸ ਮੰਗ ਦਾ ਕਾਰਣ ਪੰਜਾਬ ਦੀ ਜਾਂਚ ਏਸੰਜੀ ਐੱਸਆਈਟੀ ਉੱਤੇ ਭਰੋਸਾ ਨਾ ਹੋਣਾ ਦੱਸਿਆ ਹੈ। ਇਸ ਕੇਸ ਦੀ ਸੁਣਵਾਈ ਪੰਜਾਬ ਵਿੱਚ ਚੱਲ ਰਹੀ ਸੀ, ਜਿਸ ਨੂੰ ਬਾਅਦ ਵਿੱਚ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ।
ਇਸ ਤੋਂ ਪਹਿਲਾਂ ਮੁਲਜ਼ਮ ਰਾਮ ਰਹੀਮ ਨੂੰ ਰਾਹਤ ਦਿੰਦੇ ਹੋਏ ਹਾਈਕੋਰਟ ਨੇ ਸੀਬੀਆਈ ਵੱਲੋਂ ਇਕੱਠੇ ਕੀਤੇ ਸਬੂਤ ਅਤੇ ਦਸਤਾਵੇਜ਼ ਉਸ ਨੂੰ ਇੱਕ ਹਫ਼ਤੇ ਦੇ ਅੰਦਰ ਉਪਲਬਧ ਕਰਾਉਣ ਦਾ ਹੁਕਮ ਦਿੱਤਾ ਸੀ। ਰਾਮ ਰਹੀਮ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਦਰਜ ਹੋਇਆ ਸੀ ਪਰ ਪੰਜਾਬ ਸਰਕਾਰ ਨੇ ਇਹ ਕੇਸ ਸੀਬੀਆਈ ਤੋਂ ਲੈ ਕੇ ਪੰਜਾਬ ਪੁਲਿਸ ਦੀ ਐੱਸਆਈਟੀ ਨੂੰ ਸੌਂਪ ਦਿੱਤਾ ਸੀ।
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਡੇਰਾ ਮੁਖੀ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਜਵਾਬ ਦਾਖ਼ਲ ਕੀਤਾ ਸੀ। ਇਸ ਵਿੱਚ ਦੱਸਿਆ ਗਿਆ ਸੀ ਕਿ ਸੂਬਾ ਸਰਕਾਰ ਨੇ ਵਿਧਾਨ ਸਭਾ ਵਿੱਚ ਇੱਕ ਮਤਾ ਪਾਸ ਕਰਕੇ ਸੀਬੀਆਈ ਜਾਂਚ ਦੇ ਆਦੇਸ਼ ਨੂੰ ਵਾਪਸ ਲੈ ਲਿਆ ਸੀ। ਹਾਈਕੋਰਟ ਅਤੇ ਫਿਰ ਸੁਪਰੀਮ ਕੋਰਟ ਨੇ ਵੀ ਇਸ ‘ਤੇ ਆਪਣੀ ਮੋਹਰ ਲਗਾ ਦਿੱਤੀ। ਹਾਈਕੋਰਟ ਦੇ ਹੁਕਮਾਂ ‘ਤੇ ਹੀ ਸਿਟ ਮਾਮਲੇ ਦੀ ਜਾਂਚ ਕਰ ਰਹੀ ਹੈ। ਅਜਿਹੇ ‘ਚ ਡੇਰਾ ਮੁਖੀ ਦੀ ਸੀਬੀਆਈ ਤੋਂ ਜਾਂਚ ਦੀ ਮੰਗ ਨੂੰ ਪੂਰੀ ਤਰ੍ਹਾਂ ਗਲਤ ਦੱਸਿਆ। ਨਾਲ ਹੀ ਪਟੀਸ਼ਨ ਖਾਰਜ ਕਰਨ ਦੀ ਮੰਗ ਕੀਤੀ ਗਈ। ਹੁਣ ਵੇਖਣਾ ਹੋਵੇਗਾ ਕਿ ਮਾਮਲੇ ਉੱਤੇ ਸੁਣਵਾਈ ਦੌਰਾਨ ਪੰਜਾਬ-ਹਰਿਆਣਾ ਹਾਈਕੋਰਟ ਕਿਸ ਨੂੰ ਰਾਹਤ ਦੇਣ ਵੱਲ ਕਦਨਮ ਵਧਾਉਂਦੀ ਹੈ।

Comment here