ਅਪਰਾਧਸਿਆਸਤਖਬਰਾਂ

ਬੇਕਸੂਰ ਉਤੇ ਕੋਈ ਕਾਰਵਾਈ ਨਹੀਂ ਹੋਵੇਗੀ : ਭਗਵੰਤ ਮਾਨ

ਚੰਡੀਗੜ੍ਹ-ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੰਜਾਬ ਪੁਲਿਸ ਨੇ ਉਸ ਨੂੰ ਮੋਗਾ ਦੇ ਗੁਰਦੁਆਰੇ ਤੋਂ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਦੀ ਤਰਫੋਂ ਦਿੱਤੀ ਗਈ ਹੈ। ਉਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਿਫਤਾਰੀ ਬਾਰੇ ਆਖਿਆ ਹੈ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲਿਆਂ ਉਤੇ ਕਾਨੂੰਨੀ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸੇ ਬੇਕਸੂਰ ਉਤੇ ਕੋਈ ਕਾਰਵਾਈ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਉਹ ਪੰਜਾਬੀਆਂ ਦਾ ਧੰਨਵਾਦ ਕਰਦੇ ਹਨ।
ਅੱਜ ਦੀ ਕਾਰਵਾਈ ਬਾਰੇ ਮੈਨੂੰ ਰਾਤ ਹੀ ਖਬਰ ਆ ਗਈ ਸੀ, ਜਿਸ ਤੋਂ ਬਾਅਦ ਮੈਂ ਪੂਰੀ ਰਾਤ ਨਹੀਂ ਸੁੱਤਾ ਤੇ ਪਲ ਪਲ ਦੀ ਜਾਣਕਾਰੀ ਲਈ। ਮੈਂ ਚਾਹੁੰਦਾ ਸੀ ਕਿ ਸਾਰੀ ਕਾਰਵਾਈ ਸ਼ਾਂਤੀ ਪੂਰਵਕ ਸਿਰੇ ਚੜ੍ਹੇ। ਉਨ੍ਹਾਂ ਆਖਿਆ ਕਿ ਅੰਮ੍ਰਿਤਪਾਲ ਨੂੰ ਉਸੇ ਦਿਨ ਗ੍ਰਿਫਤਾਰ ਕੀਤਾ ਜਾ ਸਕਦਾ ਸੀ, ਪਰ ਅਸੀਂ ਨਹੀਂ ਚਾਹੁੰਦੇ ਸੀ ਗੋਲੀ ਚੱਲੇ, ਕੋਈ ਖੂਨ ਖਰਾਬਾ ਹੋਵੇ। ਉਨ੍ਹਾਂ ਕਿਹਾ ਕਿ 18 ਮਾਰਚ ਵਾਲੇ ਦਿਨ ਗ੍ਰਿਫਤਾਰ ਕਰਨਾ ਹੁੰਦਾ ਤਾਂ ਸ਼ਾਇਦ ਗੋਲੀ ਚੱਲ ਜਾਂਦੀ, ਅਸੀਂ ਨਹੀਂ ਚਾਹੁੰਦੇ ਸੀ ਕਿ ਕੋਈ ਖੂਨ-ਖਰਾਬਾ ਹੋਵੇ।

Comment here