ਜਲੰਧਰ-ਪਿਛਲੇ 22 ਦਿਨਾਂ ਤੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਜਲੰਧਰ ਵਿੱਚ ਬੇਰੁਜ਼ਗਾਰ ਅਧਿਆਪਕ ਪ੍ਰਦਰਸ਼ਨ ਕਰ ਰਹੇ ਹਨ ਪਰ ਪੰਜਾਬ ਸਰਕਾਰ ਇਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰ ਰਹੀ। ਮੰਗਾਂ ਨੂੰ ਲੈ ਕੇ ਅਧਿਆਪਕਾਂ ਵਲੋਂ ਬੀਤੇ ਦਿਨੀਂ ਪੰਜਾਬ ਸਰਕਾਰ ਦੇ ਖ਼ਿਲਾਫ਼ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਹਲਕੇ ਵਿਚ ਉਨ੍ਹਾਂ ਦਾ ਭੰਡੀ ਪ੍ਰਚਾਰ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦਾ ਘਿਰਾਓ ਵੀ ਕੀਤਾ ਗਿਆ, ਜਿੱਥੇ ਪੁਲਸ ਵੱਲੋਂ ਉਨ੍ਹਾਂ ’ਤੇ ਲਾਠੀਚਾਰਜ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਪੁਲਸ ਨਾਲ ਬੇਰੁਜ਼ਗਾਰ ਅਧਿਆਪਕਾਂ ਦੀ ਕਾਫ਼ੀ ਧੱਕਾਮੁੱਕੀ ਹੋਈ। ਇਸ ਮੌਕੇ ਬੇਰੁਜ਼ਗਾਰ ਅਧਿਆਪਕ ਅਮਨ ਨੇ ਕਿਹਾ ਕਿ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਮੀਟਿੰਗਾਂ ਹੋ ਰਹੀਆਂ ਹਨ, ਜਿਸ ਦੇ ਬਾਵਜੂਦ ਕੋਈ ਵੀ ਸਿੱਟਾ ਨਹੀਂ ਨਿਕਲਿਆ। ਭਾਰਤ ਸਰਕਾਰ ਅਧਿਆਪਕਾਂ ਨੂੰ ਲਾਰੇ ’ਤੇ ਲਾਰੇ ਲਗਾਈ ਜਾ ਰਹੀ ਹੈ। ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਸਰਕਾਰ ਪੂਰਾ ਨਹੀਂ ਕਰ ਰਹੀ ਹੈ। ਅਧਿਆਪਕਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨਗੇ।
ਬੇਰੁਜ਼ਗਾਰ ਅਧਿਆਪਕਾਂ ’ਤੇ ਪੁਲਸ ਵੱਲੋਂ ਲਾਠੀਚਾਰਜ

Comment here