ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਬੈਂਸ ਖਿਲਾਫ਼ ਇਕ ਹੋਰ ਮਾਮਲਾ ਦਰਜ

ਲੁਧਿਆਣਾ-ਜ਼ਬਰ ਜ਼ਿਨਾਹ ਦੇ ਦੋਸ਼ਾਂ ਵਿਚ ਗ੍ਰਿਫ਼ਤਾਰ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ਼ ਥਾਣਾ ਸਰਾਭਾ ਨਗਰ ਦੀ ਪੁਲਸ ਨੇ ਸੀ. ਜੇ. ਐੱਮ. ਸੁਮਿਤ ਮੱਕੜ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਸਿਮਰਜੀਤ ਸਿੰਘ ਬੈਂਸ ਖਿਲਾਫ਼ 2018 ਵਿਚ ਥਾਣਾ ਸਰਾਭਾ ਨਗਰ ’ਚ ਸਰਕਾਰੀ ਮੁਲਾਜ਼ਮ ਨਾਲ ਕੁੱਟਮਾਰ ਕਰਕੇ ਸਰਕਾਰੀ ਡਿਊਟੀ ’ਚ ਵਿਘਨ ਪਾਉਣ ਦਾ ਪਰਚਾ ਦਰਜ ਕੀਤਾ ਗਿਆ ਸੀ।ਉਕਤ ਮਾਮਲੇ ’ਚ ਮੁਲਜ਼ਮ ਅਦਾਲਤ ਤੋਂ ਭਗੌੜਾ ਸੀ। ਇਸ ਲਈ ਹੁਣ ਸੀ. ਜੇ. ਐੱਮ. ਦੀ ਸ਼ਿਕਾਇਤ ’ਤੇ ਧਾਰਾ 174-ਏ ਤਹਿਤ ਨਾਮਜ਼ਦ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਇਕ ਵਿਧਵਾ ਔਰਤ ਨਾਲ ਜਬਰ-ਜ਼ਿਨਾਹ ਮਾਮਲੇ ‘ਚ ਸਿਮਰਜੀਤ ਬੈਂਸ ਨੇ ਬਾਕੀ ਦੋਸ਼ੀਆਂ ਸਮੇਤ ਅਦਾਲਤ ‘ਚ ਆਤਮ-ਸਮਰਪਣ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ 3 ਦਿਨਾਂ ਦੇ ਰਿਮਾਂਡ ‘ਤੇ ਭੇਜਿਆ ਗਿਆ ਸੀ।

Comment here