ਅਪਰਾਧਸਿਆਸਤਖਬਰਾਂ

ਬੈਂਸ ’ਤੇ ਬਲਾਤਕਾਰ ਦਾ ਦੋਸ਼ ਲਾਉਣ ਵਾਲੀ ਔਰਤ ਪਹੁੰਚੀ ਚੰਨੀ ਦੇ ਦਰਬਾਰ

ਲੁਧਿਆਣਾ-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਲੁਧਿਆਣਾ ’ਚ ਹੋਣ ਜਾ ਰਹੀ ਰੈਲੀ ’ਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ’ਤੇ ਕਥਿਤ ਸਰੀਰਕ ਸੋਸ਼ਣ ਦੇ ਇਲਜ਼ਾਮ ਲਾਉਣ ਵਾਲੀ ਮਹਿਲਾ ਇਨਸਾਫ ਦੀ ਮੰਗ ਕਰਨ ਲਈ ਪਹੁੰਚੀ। ਇਸ ਦੌਰਾਨ ਹਾਲਾਂਕਿ ਪੁਲਸ ਨੇ ਉਸ ਨੂੰ ਬਾਹਰ ਹੀ ਰੋਕ ਲਿਆ। ਪੀੜਤਾ ਨੇ ਕਿਹਾ ਕਿ ਕਾਂਗਰਸ ਦੀ ਲੁਧਿਆਣਾ ਲੀਡਰਸ਼ਿਪ ਬੈਂਸ ਨੂੰ ਸ਼ਹਿ ਦੇ ਰਹੀ ਹੈ, ਜਿਸ ਕਰਕੇ ਪੁਲਸ ਨੇ ਹਾਲੇ ਤੱਕ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ, ਜਿਸ ਕਰਕੇ ਉਹ ਮੁੱਖ ਮੰਤਰੀ ਚੰਨੀ ਨੂੰ ਲੀਡਰਸ਼ਿਪ ਦੀ ਇਹ ਅਸਲੀਅਤ ਬਾਰੇ ਦੱਸਣ ਲਈ ਇੱਥੇ ਪਹੁੰਚੀ ਹੈ। ਉਨ੍ਹਾਂ ਕਿਹਾ ਉਸ ਨੂੰ ਅਦਾਲਤ ’ਤੇ ਪੂਰਾ ਭਰੋਸਾ ਹੈ ਕਿ ਉਸ ਨੂੰ ਅਦਾਲਤ ਤੋਂ ਇਨਸਾਫ਼ ਮਿਲੇਗਾ।
ਹਾਲਾਂਕਿ ਸਿਮਰਜੀਤ ਬੈਂਸ ਦੇ ਖ਼ਿਲਾਫ਼ ਨਾਨ ਬੇਲਏਬਲ ਵਾਰੰਟ ਜਾਰੀ ਬੀਤੇ ਦਿਨੀਂ ਅਦਾਲਤ ਵੱਲੋਂ ਕੀਤੇ ਗਏ ਸਨ, ਜਿਸ ਨੂੰ ਲੈ ਕੇ ਪੀੜਤਾ ਨੇ ਕਿਹਾ ਕਿ ਹਾਲੇ ਤੱਕ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਦਕਿ ਉਸ ਨੂੰ ਲਗਾਤਾਰ ਹਾਲੇ ਤੱਕ ਧਮਕੀਆਂ ਵੀ ਮਿਲ ਰਹੀਆਂ ਹਨ। ਪੀੜਤਾ ਨੇ ਕਿਹਾ ਕਿ ਉਹ ਅੱਜ ਇਨ੍ਹਾਂ ਦੀ ਅਸਲੀਅਤ ਮੁੱਖ ਮੰਤਰੀ ਨੂੰ ਜਾਣੂੰ ਕਰਵਾਉਣ ਲਈ ਇਥੇ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਅਦਾਲਤ ’ਤੇ ਪੂਰਾ ਭਰੋਸਾ ਹੈ ਕਿ ਉਸ ਨੂੰ ਇਨਸਾਫ਼ ਮਿਲੇਗਾ ਕਿਉਂਕਿ ਬੈਂਸ ਖ਼ਿਲਾਫ਼ ਵਾਰੰਟ ਜਾਰੀ ਹੋ ਚੁੱਕੇ ਹਨ।

Comment here