ਸਿਆਸਤਖਬਰਾਂਚਲੰਤ ਮਾਮਲੇ

ਬੈਂਸ ਭਰਾਵਾਂ ਵੱਲੋਂ ਦਰਬਾਰ ਸਾਹਿਬ ਵਿਖੇ ਸੋਨੇ ਦੀ ਕਹੀ ਭੇਟ

ਅੰਮ੍ਰਿਤਸਰ-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਆਪਣੇ ਸਮਰਥਕਾਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸੋਨੇ ਦੀ ਕਹੀ ਭੇਟ ਕੀਤੀ ਹੈ। ਸ੍ਰੀ ਬੈਂਸ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਦੇ ਮੈਂਬਰਾਂ ਨੇ ਸਾਂਝੇ ਤੌਰ ਉਤੇ ਇਸ ਸੋਨੇ ਦੀ ਕਹੀ ਨੂੰ ਕਿਸਾਨ ਅੰਦੋਲਨ ਦੀ ਸਫ਼ਲਤਾ ਲਈ ਕਿਸਾਨ ਭਾਈਚਾਰੇ ਨੂੰ ਤੋਹਫੇ ਵਜੋਂ ਦੇਣੀ ਸੀ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਦੇ ਆਪਸੀ ਅੰਦਰੂਨੀ ਕਲੇਸ਼ ਕਾਰਨ ਅਜਿਹਾ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਇੱਕ ਸਾਲ ਦੀ ਉਡੀਕ ਤੋਂ ਬਾਅਦ ਸਰਬਸੰਮਤੀ ਨਾਲ ਸਰਬੱਤ ਦੇ ਭਲੇ ਦੀ ਅਰਦਾਸ ਕਰ ਕੇ ਦਰਬਾਰ ਸਾਹਿਬ ਵਿਖੇ ਸੋਨੇ ਦੀ ਕਹੀ ਭੇਟ ਕੀਤੀ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਵੱਲੋਂ ਪੰਜਾਬ ਦੇ ਮਾਲੀਏ ਦੀ ਵਰਤੋਂ ਦੂਜੇ ਰਾਜਾਂ ’ਚ ਚੋਣਾਂ ਲੜਨ ਲਈ ਕੀਤੀ ਜਾ ਰਹੀ ਹੈ।

Comment here