ਸਿਆਸਤਖਬਰਾਂਦੁਨੀਆ

ਬ੍ਰਿਟੇਨ ‘ਚ ਖ਼ਾਲਿਸਤਾਨ ਦਾ ਕੋਈ ਰੂਪ ਮਨਜ਼ੂਰਯੋਗ ਨਹੀਂ-ਰਿਸ਼ੀ ਸੁਨਕ

ਨਵੀਂ ਦਿੱਲੀ-ਬ੍ਰਿਟੇਨ ਵਿੱਚ ਖ਼ਾਲਿਸਤਾਨ ਪੱਖੀ ਤੱਤਾਂ ਦੀਆਂ ਗਤੀਵਿਧੀਆਂ ਨੂੰ ਲੈ ਕੇ ਭਾਰਤ ਵਿੱਚ ਚਿੰਤਾਵਾਂ ਵਧੀਆਂ ਹਨ, ਖ਼ਾਸ ਕਰਕੇ ਮਾਰਚ ਵਿੱਚ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ‘ਤੇ ਹੋਏ ਹਮਲੇ ਤੋਂ ਬਾਅਦ। ਖ਼ਾਲਿਸਤਾਨ ਪੱਖੀ ਤੱਤਾਂ ਦੀਆਂ ਗਤੀਵਿਧੀਆਂ ਨੂੰ ਲੈ ਕੇ ਭਾਰਤ ਦੀਆਂ ਚਿੰਤਾਵਾਂ ਨੂੰ ਦੂਰ ਕਰਦੇ ਹੋਏ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਕਿਹਾ ਕਿ ਬ੍ਰਿਟੇਨ ਵਿਚ ਅੱਤਵਾਦ ਦਾ ਕੋਈ ਵੀ ਰੂਪ ਮਨਜ਼ੂਰਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਨੂੰਨੀ ਵਿਰੋਧ ਪ੍ਰਦਰਸ਼ਨ ਕਰਨ ਦਾ ਅਧਿਕਾਰ ਹਿੰਸਕ ਜਾਂ ਧਮਕੀ ਭਰੇ ਵਿਵਹਾਰ ਤੱਕ ਨਹੀਂ ਪਹੁੰਚਣਾ ਚਾਹੀਦਾ।
ਪੀ.ਟੀ.ਆਈ ਨੂੰ ਦਿੱਤੇ ਇੱਕ ਵਿਸ਼ੇਸ਼ ਇੰਟਰਵਿਊ ਵਿੱਚ ਸੁਨਕ ਨੇ ਕਿਹਾ ਕਿ ਉਹ ਹਿੰਸਕ, ਵੰਡੀਆਂ ਪਾਉਣ ਵਾਲੀਆਂ ਵਿਚਾਰਧਾਰਾਵਾਂ ਨੂੰ ਰੋਕਣ ਅਤੇ ਉਹਨਾਂ ਦਾ ਮੁਕਾਬਲਾ ਕਰਨ ਲਈ ਸਰਕਾਰ ਦੇ ਫਰਜ਼ ਨੂੰ ਬਹੁਤ ਗੰਭੀਰਤਾ ਨਾਲ ਲੈਂਦੇ ਹਨ।ਉਨ੍ਹਾਂ ਕਿਹਾ ਕਿ ਯੂ,ਕੇ ਖ਼ਾਲਿਸਤਾਨ ਪੱਖੀ ਕੱਟੜਵਾਦ ਦੇ ਖਤਰੇ ਨਾਲ ਨਜਿੱਠਣ ਲਈ ਭਾਰਤ ਸਰਕਾਰ ਵਿੱਚ ਆਪਣੇ ਭਾਈਵਾਲਾਂ ਨਾਲ ਮਿਲ ਕੇ ਕੰਮ ਕਰ ਰਿਹਾ ਹੈ। ਉਸਨੇ ਕਿਹਾ ਕਿ “ਯੂ.ਕੇ ਵਿੱਚ ਅੱਤਵਾਦ ਦਾ ਕੋਈ ਵੀ ਰੂਪ ਮਨਜ਼ੂਰਯੋਗ ਨਹੀਂ ਹੈ ਅਤੇ ਉਹ ਸਰਕਾਰ ਦੇ ਫਰਜ਼ ਨੂੰ ਸਮਝਦਿਆਂ ਹਿੰਸਕ, ਵੰਡਣ ਵਾਲੀਆਂ ਵਿਚਾਰਧਾਰਾਵਾਂ ਨੂੰ ਰੋਕਣ ਅਤੇ ਉਨ੍ਹਾਂ ਦਾ ਮੁਕਾਬਲਾ ਕਰਨ ਦੀ ਜ਼ਿੰਮੇਵਾਰੀ ਬਹੁਤ ਗੰਭੀਰਤਾ ਨਾਲ ਲੈਂਦਾ ਹੈ,”।
ਇਸ ਮੁੱਦੇ ‘ਤੇ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਸੁਨਕ ਨੇ ਕਿਹਾ ਕਿ “ਅਸੀਂ ਖ਼ਾਲਿਸਤਾਨ ਪੱਖੀ ਕੱਟੜਵਾਦ ਦੇ ਖਤਰੇ ਨਾਲ ਨਜਿੱਠਣ ਲਈ ਭਾਰਤ ਸਰਕਾਰ ਵਿਚ ਆਪਣੇ ਭਾਈਵਾਲਾਂ ਨਾਲ ਮਿਲ ਕੇ ਕੰਮ ਕਰ ਰਹੇ ਹਾਂ ਅਤੇ ਬ੍ਰਿਟਿਸ਼ ਪੁਲਿਸ ਹਿੰਸਕ ਕਾਰਵਾਈਆਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਅਧਿਕਾਰਤ ਹੈ।”ਦਿੱਲੀ ਵਿੱਚ ਇੱਕ ਵਿਚਾਰ ਹੈ ਕਿ ਖ਼ਾਲਿਸਤਾਨੀ ਮੁੱਦਾ ਭਾਰਤ-ਯੂ.ਕੇ ਦੇ ਡੂੰਘੇ ਸਬੰਧਾਂ ਵਿੱਚ ਇੱਕ ਰੁਕਾਵਟ ਹੈ। ਸੁਨਕ ਨੇ ਪਿਛਲੇ ਮਹੀਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਯੂ.ਕੇ ਦੇ ਸੁਰੱਖਿਆ ਮੰਤਰੀ ਟੌਮ ਤੁਗੇਂਧਾਤ ਵਿਚਕਾਰ ਹੋਈ ਮੀਟਿੰਗ ਦਾ ਵੀ ਹਵਾਲਾ ਦਿੱਤਾ ਜੋ ਅੱਤਵਾਦ ਅਤੇ ਭ੍ਰਿਸ਼ਟਾਚਾਰ ਦੇ ਖਤਰੇ ਨੂੰ ਹੱਲ ਕਰਨ ‘ਤੇ ਕੇਂਦਰਿਤ ਸੀ।
ਸੁਨਕ ਨੇ ਕਿਹਾ ਕਿ “ਅਗਸਤ ਵਿੱਚ ਯੂ.ਕੇ ਦੇ ਸੁਰੱਖਿਆ ਮੰਤਰੀ ਨੇ ਅਤਿਵਾਦ ਅਤੇ ਭ੍ਰਿਸ਼ਟਾਚਾਰ ਦੇ ਖਤਰੇ ਨੂੰ ਹੱਲ ਕਰਨ ਲਈ ਸਾਡੇ ਸਾਂਝੇ ਕੰਮ ਨੂੰ ਵਿਕਸਤ ਕਰਨ ਲਈ ਨਵੀਂ ਦਿੱਲੀ ਵਿੱਚ ਮੰਤਰੀ ਜੈਸ਼ੰਕਰ ਨਾਲ ਮੁਲਾਕਾਤ ਕੀਤੀ।” ਬ੍ਰਿਟਿਸ਼ ਪ੍ਰਧਾਨ ਮੰਤਰੀ ਨੇ ਕਿਹਾ ਕਿ “ਯੂ.ਕੇ ਦੇ ਨਾਗਰਿਕਾਂ ਨੂੰ ਕਾਨੂੰਨੀ ਤੌਰ ‘ਤੇ ਇਕੱਠੇ ਹੋਣ ਅਤੇ ਦ੍ਰਿਸ਼ਟੀਕੋਣ ਦਾ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ, ਪਰ ਕਾਨੂੰਨੀ ਵਿਰੋਧ ਦੇ ਅਧਿਕਾਰ ਹਿੰਸਕ ਜਾਂ ਧਮਕੀ ਭਰੇ ਵਿਵਹਾਰ ਤੱਕ ਨਹੀਂ ਵਧਣੇ ਚਾਹੀਦੇ,”। ਸੁਨਕ ਨੇ ਅੱਗੇ ਕਿਹਾ ਕਿ “ਉਸ ਫੇਰੀ ਦੌਰਾਨ ਉਸਨੇ ਖ਼ਾਲਿਸਤਾਨ ਪੱਖੀ ਕੱਟੜਵਾਦ ਨਾਲ ਨਜਿੱਠਣ ਲਈ ਯੂ.ਕੇ ਦੀ ਸਮਰੱਥਾ ਨੂੰ ਵਧਾਉਣ ਲਈ ਨਵੇਂ ਫੰਡਿੰਗ ਦਾ ਐਲਾਨ ਕੀਤਾ।

Comment here